IMG-LOGO
ਹੋਮ ਪੰਜਾਬ, ਚੰਡੀਗੜ੍ਹ, ਰਾਸ਼ਟਰੀ, ਵੱਡੀ ਖ਼ਬਰ# ਲੋਕਸਭਾ ਚੋਣਾਂ ਤੋਂ ਪਹਿਲਾ ਮੋਦੀ ਸਰਕਾਰ ਦਾ ਵੱਡਾ...

ਵੱਡੀ ਖ਼ਬਰ# ਲੋਕਸਭਾ ਚੋਣਾਂ ਤੋਂ ਪਹਿਲਾ ਮੋਦੀ ਸਰਕਾਰ ਦਾ ਵੱਡਾ ਫੈਸਲਾ: ਦੇਸ਼ ਭਰ 'ਚ ਪੈਟਰੋਲ-ਡੀਜ਼ਲ ਇਨ੍ਹੇ ਰੁਪਏ ਹੋਇਆ ਸਸਤਾ : ਅੱਜ ਤੋਂ ਲਾਗੂ ਹੋਣਗੀਆਂ ਨਵੀਆਂ...

Admin User - Mar 15, 2024 06:56 AM
IMG

.

ਨਵੀਂ ਦਿੱਲੀ: ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਇਹ ਨਵੀਆਂ ਕੀਮਤਾਂ ਸ਼ੁੱਕਰਵਾਰ ਸਵੇਰੇ ਯਾਨੀ ਅੱਜ 6 ਵਜੇ ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਕੀਮਤਾਂ 21 ਮਈ 2022 ਨੂੰ ਘਟਾਈਆਂ ਗਈਆਂ ਸਨ।

ਕੇਂਦਰੀ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਪੁਰੀ ਨੇ ਵੀਰਵਾਰ (14 ਮਾਰਚ) ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ "ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਰੋੜਾਂ ਭਾਰਤੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਹੂਲਤਾਂ ਉਨ੍ਹਾਂ ਦਾ ਟੀਚਾ ਹੈ।"

 

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.