IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਕੈਨੇਡਾ 'ਚ ਭਿਆਨਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ, ਮਹੀਨਾ...

ਕੈਨੇਡਾ 'ਚ ਭਿਆਨਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ, ਮਹੀਨਾ ਪਹਿਲਾਂ ਹੀ ਲੱਗਿਆ ਸੀ ਵੀਜ਼ਾ..

Admin User - Apr 16, 2024 10:18 AM
IMG

...।।

ਕੈਨੇਡਾ ਦੇ ਸਰੀ 'ਚ ਇਕ ਭਿਆਨਕ ਸੜਕ ਹਾਦਸੇ 'ਚ ਵਿਧਾਨ ਸਭਾ ਹਲਕਾ ਮਜੀਠਾ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ।
ਮ੍ਰਿਤਕ ਦੇ ਚਾਚਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ ਵਾਸੀ ਪਿੰਡ ਮਹਿਦੀਪੁਰ ਥਾਣਾ ਮਜੀਠਾ ਕਰੀਬ ਇੱਕ ਮਹੀਨਾ ਪਹਿਲਾਂ 13 ਮਾਰਚ 2024 ਨੂੰ ਕੈਨੇਡਾ ਦੇ ਸਰੀ ਵਿਖੇ ਪੜ੍ਹਾਈ ਲਈ ਗਿਆ ਸੀ। 13 ਅਪ੍ਰੈਲ 2024 ਨੂੰ ਜਦੋਂ ਉਹ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ 3 ਤੇਜ਼ ਰਫਤਾਰ ਵਾਹਨ ਆਪਸ 'ਚ ਟਕਰਾ ਗਏ ਅਤੇ ਗੁਰਸਾਹਿਬ ਸਿੰਘ ਨੂੰ ਇਨ੍ਹਾਂ ਵਾਹਨਾਂ ਨੇ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਨੂੰ ਜਲਦੀ ਹੀ ਕੈਨੇਡਾ ਦਾ ਵੀਜ਼ਾ ਦਿੱਤਾ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.