IMG-LOGO
ਹੋਮ ਅੰਤਰਰਾਸ਼ਟਰੀ: ਮਲੇਸ਼ੀਆ: ਟਕਰਾਉਣ ਤੋਂ ਬਾਅਦ ਦੋ ਨੇਵੀ ਹੈਲੀਕਾਪਟਰ ਕ੍ਰੈਸ਼, ਸਾਰੇ 10...

ਮਲੇਸ਼ੀਆ: ਟਕਰਾਉਣ ਤੋਂ ਬਾਅਦ ਦੋ ਨੇਵੀ ਹੈਲੀਕਾਪਟਰ ਕ੍ਰੈਸ਼, ਸਾਰੇ 10 ਕਰੂ ਮੈਂਬਰਾਂ ਦੀ ਮੌਤ..

Admin User - Apr 23, 2024 10:45 AM
IMG

...

ਮਲੇਸ਼ੀਆ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਘਟਨਾ ਵਾਪਰੀ। ਇੱਥੇ ਜਲ ਸੈਨਾ ਦੇ ਦੋ ਹੈਲੀਕਾਪਟਰ ਇੱਕ ਦੂਜੇ ਨਾਲ ਟਕਰਾ ਗਏ ਅਤੇ ਕਰੈਸ਼ ਹੋ ਗਏ। ਦੱਸਿਆ ਗਿਆ ਹੈ ਕਿ ਇਹ ਹੈਲੀਕਾਪਟਰ ਰਾਇਲ ਮਲੇਸ਼ੀਅਨ ਨੇਵੀ ਦੇ ਇੱਕ ਸਮਾਗਮ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ ਦੋਵੇਂ ਹਵਾ ਵਿੱਚ ਇੱਕ ਦੂਜੇ ਨਾਲ ਟਕਰਾ ਗਏ। ਇਸ ਘਟਨਾ ਵਿੱਚ ਹੈਲੀਕਾਪਟਰ ਵਿੱਚ ਸਵਾਰ 10 ਕਰੂ ਮੈਂਬਰਾਂ ਦੀ ਮੌਤ ਹੋ ਗਈ।
ਮਲੇਸ਼ੀਆ ਦੀ ਜਲ ਸੈਨਾ ਮੁਤਾਬਕ ਇਹ ਘਟਨਾ ਸਵੇਰੇ ਕਰੀਬ 9.30 ਵਜੇ ਲੁਮੁਟ ਨੇਵਲ ਬੇਸ 'ਤੇ ਵਾਪਰੀ। ਹਾਦਸੇ ਤੋਂ ਬਾਅਦ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲੁਮਟ ਆਰਮੀ ਬੇਸ ਹਸਪਤਾਲ ਲਿਜਾਇਆ ਗਿਆ। ਇੱਥੇ ਉਨ੍ਹਾਂ ਦੀ ਸ਼ਨਾਖਤ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਰਿਪੋਰਟਾਂ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਹੈਲੀਕਾਪਟਰ ਦਾ ਰੋਟਰ (ਪੱਖਾ) ਦੂਜੇ ਹੈਲੀਕਾਪਟਰ ਨਾਲ ਟਕਰਾ ਗਿਆ ਅਤੇ ਦੋਵੇਂ ਸਟੇਡੀਅਮ ਦੀ ਜ਼ਮੀਨ ਵਿੱਚ ਡਿੱਗ ਗਏ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.