IMG-LOGO
ਹੋਮ ਪੰਜਾਬ, ਚੰਡੀਗੜ੍ਹ, ਰਾਸ਼ਟਰੀ, ਚੰਡੀਗੜ੍ਹ ਏਅਰਪੋਰਟ ਤੋਂ ਹੁਣ ਉਡਾਣਾਂ ਦੀ 24 ਘੰਟੇ ਆਵਾਜਾਈ ਜਾਰੀ,...

ਚੰਡੀਗੜ੍ਹ ਏਅਰਪੋਰਟ ਤੋਂ ਹੁਣ ਉਡਾਣਾਂ ਦੀ 24 ਘੰਟੇ ਆਵਾਜਾਈ ਜਾਰੀ, ਏਅਰਪੋਰਟ ਅਥਾਰਟੀ ਨੇ ਤਿਆਰੀਆਂ ਕੀਤੀਆਂ ਮੁਕੰਮਲ

Admin User - Apr 27, 2024 04:17 PM
IMG

.

ਚੰਡੀਗੜ੍ਹ: ਭਾਰਤ ਅਤੇ ਵਿਦੇਸ਼ ਜਾਣ ਵਾਲੇ ਲੋਕਾਂ ਹੁਣ ਇੰਤਜ਼ਾਰ ਕਰਨ ਲੋੜ ਨਹੀਂ ਹੈ। ਉਹ ਹੁਣ ਰਾਤ ਨੂੰ ਵੀ ਚੰਡੀਗੜ੍ਹ ਤੋਂ ਫਲਾਈਟ ਫੜ ਸਕਣਗੇ, ਕਿਉਂਕਿ ਹਵਾਈ ਅੱਡੇ ਤੋਂ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਨਾਲ ਇਹ ਸੰਭਵ ਹੋਣ ਜਾ ਰਿਹਾ ਹੈ। ਇਸ ਦੇ ਲਈ ਏਅਰਪੋਰਟ ਅਥਾਰਟੀ ਵੱਲੋਂ ਹਵਾਈ ਅੱਡੇ 'ਤੇ ਅਤਿ-ਆਧੁਨਿਕ ਉਪਕਰਨ ਲਗਾਏ ਗਏ ਹਨ। ਤਾਂ ਜੋ ਰਾਤ ਨੂੰ ਅਤੇ ਖਰਾਬ ਮੌਸਮ ਵਿੱਚ ਵੀ ਜਹਾਜ਼ ਹਵਾਈ ਅੱਡੇ 'ਤੇ ਉਤਰ ਸਕਣ। ਇਸ ਕਾਰਨ ਪੰਜਾਬ, ਹਿਮਾਚਲ, ਹਰਿਆਣਾ ਅਤੇ ਚੰਡੀਗੜ੍ਹ ਦੇ ਕਾਰੋਬਾਰੀਆਂ ਨੂੰ ਕਾਫੀ ਫਾਇਦਾ ਹੋਣ ਵਾਲਾ ਹੈ।

ਜਾਣਕਾਰੀ ਅਨੁਸਾਰ 15 ਮਈ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ ਆਬੂ ਧਾਬੀ ਲਈ ਨਵੀਂ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਏਅਰ ਲਾਈਨਜ਼ ਕੰਪਨੀ ਇੰਡੀਗੋ ਦੀ ਫਲਾਈਟ ਨੰਬਰ 6E 1417 15 ਮਈ ਨੂੰ ਰਾਤ 10:15 ਵਜੇ ਆਬੂ ਧਾਬੀ ਤੋਂ ਉਡਾਣ ਭਰੇਗੀ। ਜਦੋਂਕਿ ਇਹ ਸਵੇਰੇ 3.30 ਵਜੇ ਚੰਡੀਗੜ੍ਹ ਹਵਾਈ ਅੱਡੇ 'ਤੇ ਉਤਰੇਗੀ। ਇਸੇ ਤਰ੍ਹਾਂ 16 ਮਈ ਨੂੰ ਫਲਾਈਟ ਨੰਬਰ 6ਈ 1418 ਚੰਡੀਗੜ੍ਹ ਤੋਂ ਦੁਪਹਿਰ 2.45 ਵਜੇ ਉਡਾਣ ਭਰੇਗੀ ਅਤੇ ਸਵੇਰੇ 5 ਵਜੇ ਆਬੂ ਧਾਬੀ ਪਹੁੰਚੇਗੀ। ਏਅਰਲਾਈਨ ਕੰਪਨੀ ਵੱਲੋਂ ਇਸ ਸਬੰਧੀ ਟਿਕਟਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.