ਤਾਜਾ ਖਬਰਾਂ
...।।
ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨਾਲ ਸਬੰਧਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਪਟੀਸ਼ਨ ਵਿੱਚ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਚੋਣ ਲੜਨ ਲਈ ਅਯੋਗ ਕਰਾਰ ਦੇਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।
ਪਟੀਸ਼ਨਕਰਤਾ ਨੇ ਭਾਜਪਾ 'ਤੇ ਲੋਕ ਸਭਾ ਚੋਣਾਂ 'ਚ ਦੇਵੀ-ਦੇਵਤਿਆਂ ਅਤੇ ਧਾਰਮਿਕ ਸਥਾਨਾਂ ਦੇ ਨਾਂ 'ਤੇ ਕਥਿਤ ਤੌਰ 'ਤੇ ਭਾਜਪਾ ਲਈ ਵੋਟਾਂ ਮੰਗਣ ਦਾ ਦੋਸ਼ ਲਾਇਆ ਸੀ। ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੋਣ ਲੜਨ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਨੂੰ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਪਟੀਸ਼ਨ ਪੂਰੀ ਤਰ੍ਹਾਂ ਝੂਠੀ ਹੈ ਅਤੇ ਅਦਾਲਤ ਚੋਣ ਕਮਿਸ਼ਨ ਨੂੰ ਕਿਸੇ ਸ਼ਿਕਾਇਤ 'ਤੇ ਵਿਸ਼ੇਸ਼ ਵਿਚਾਰ ਕਰਨ ਦਾ ਨਿਰਦੇਸ਼ ਨਹੀਂ ਦੇ ਸਕਦੀ।
ਅਦਾਲਤ ਵਿੱਚ ਚੋਣ ਕਮਿਸ਼ਨ ਵੱਲੋਂ ਪੇਸ਼ ਹੋਏ ਵਕੀਲ ਸਿਧਾਂਤ ਕੁਮਾਰ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਨੂੰ ਹਰ ਰੋਜ਼ ਅਜਿਹੀਆਂ ਅਰਜ਼ੀਆਂ ਮਿਲ ਰਹੀਆਂ ਹਨ। ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਚੋਣ ਕਮਿਸ਼ਨ ਇੱਕ ਸੰਵਿਧਾਨਕ ਸੰਸਥਾ ਹੈ।
Get all latest content delivered to your email a few times a month.