IMG-LOGO
ਹੋਮ ਪੰਜਾਬ: ਪ੍ਰਸ਼ਾਸਨ ਵੱਲੋਂ ਚੋਣ ਖਰਚਿਆਂ 'ਤੇ ਨਜ਼ਰ ਰੱਖਣ ਅਤੇ ਆਦਰਸ਼ ਚੋਣ...

ਪ੍ਰਸ਼ਾਸਨ ਵੱਲੋਂ ਚੋਣ ਖਰਚਿਆਂ 'ਤੇ ਨਜ਼ਰ ਰੱਖਣ ਅਤੇ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਨਿਗਰਾਨ ਟੀਮਾਂ ਲਈ ਸਿਖਲਾਈ ਵਰਕਸ਼ਾਪ ਆਯੋਜਿਤ

Admin User - Apr 29, 2024 06:45 PM
IMG

...।

ਲੁਧਿਆਣਾ,  ਲੋਕ ਸਭਾ ਚੋਣਾਂ-2024 ਦੌਰਾਨ ਚੋਣ ਖਰਚਿਆਂ 'ਤੇ ਨਜ਼ਰ ਰੱਖਣ ਅਤੇ ਆਦਰਸ਼ ਚੋਣ ਜ਼ਾਬਤੇ ਨੂੰ ਸ਼ਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੀਆਂ ਵੱਖ-ਵੱਖ ਨਿਗਰਾਨ ਟੀਮਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਨੂੰ ਸਮਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 

ਵਰਕਸ਼ਾਪ ਵਿੱਚ ਲੇਖਾ ਟੀਮਾਂ ਦੇ ਮੈਂਬਰਾਂ, ਅਸੈਂਬਲੀ ਪੱਧਰ ਦੇ ਸਹਾਇਕ ਖਰਚ ਨਿਗਰਾਨ ਅਤੇ ਅਸੈਂਬਲੀ ਪੱਧਰ ਦੇ ਮਾਸਟਰ ਟ੍ਰੇਨਰਾਂ ਨੇ ਭਾਗ ਲਿਆ।

 

ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ 2024 ਦੀਆਂ ਆਮ ਚੋਣਾਂ ਦੌਰਾਨ ਹਰੇਕ ਉਮੀਦਵਾਰ ਲਈ 95 ਲੱਖ ਰੁਪਏ ਖਰਚੇ ਦੀ ਸੀਮਾ ਤੈਅ ਕੀਤੀ ਹੈ। ਇਸ ਲਈ, ਟੀਮ ਦੇ ਸਾਰੇ ਮੈਂਬਰਾਂ ਨੂੰ ਚੋਣ ਖਰਚੇ ਦੀ ਗਣਨਾ ਕਰਨ ਦੀ ਵਿਧੀ ਬਾਰੇ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿਛਲੇ ਸਮੇਂ ਦੌਰਾਨ ਵੀ ਸਿਖਲਾਈ ਸੈਸ਼ਨ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਹੋਰ ਸੈਸ਼ਨ ਆਯੋਜਿਤ ਕੀਤੇ ਜਾਣਗੇ ਤਾਂ ਜੋ ਚੋਣ ਖਰਚੇ ਦੀ ਸਹੀ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਟੀਮਾਂ ਨੂੰ ਉਮੀਦਵਾਰਾਂ ਅਤੇ ਪਾਰਟੀਆਂ ਦੇ ਚੋਣ ਖਰਚੇ 'ਤੇ ਨਜ਼ਰ ਰੱਖਣ ਦੀ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਨਿਭਾਉਣ ਦੇ ਤਰੀਕਿਆਂ ਬਾਰੇ ਸਿਖਲਾਈ ਦੇਣੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਟੀਮ ਦੇ ਸਾਰੇ ਮੈਂਬਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਉਨ੍ਹਾਂ ਨੂੰ ਸੌਂਪੀ ਗਈ ਭੂਮਿਕਾ ਅਤੇ ਜ਼ਿੰਮੇਵਾਰੀਆਂ ਬਾਰੇ ਸਮਝਾਇਆ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਿਗਰਾਨ ਟੀਮਾਂ ਦੀ ਸਹਾਇਤਾ ਲਈ ਪ੍ਰਸ਼ਾਸਨ ਵੱਲੋਂ ਵੱਖ-ਵੱਖ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ.), ਸਟੈਟਿਕ ਸਰਵੇਲੈਂਸ ਟੀਮ (ਐਸ.ਐਸ.ਟੀ), ਵੀਡੀਓ ਸਰਵੀਲੈਂਸ ਟੀਮ (ਵੀ.ਐਸ.ਟੀ.), ਅਤੇ ਵੀਡੀਓ ਵਿਊਇੰਗ ਟੀਮਾਂ (ਵੀ.ਵੀ.ਟ.ੀ) ਬਣਾਈਆਂ ਗਈਆਂ ਹਨ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.