ਤਾਜਾ ਖਬਰਾਂ
...
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਹਨ, ਅੱਜ ਪੰਜਾਬ ਆਉਣਗੇ। ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਕੇਜਰੀਵਾਲ 'ਆਪ' ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 1 ਵਜੇ ਹਵਾਈ ਅੱਡੇ 'ਤੇ ਪਹੁੰਚਣਗੇ ਅਤੇ ਸ਼ਾਮ 4:00 ਵਜੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਸ਼ਾਮ 4:30 ਵਜੇ ਓਹ ਦੁਰਗਿਆਣਾ ਮੰਦਰ 'ਚ ਨਤਮਸਤਕ ਹੋਣਗੇ।
ਸ਼ਾਮ 6 ਵਜੇ ਉਹ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਭਲਕੇ ਓਹ ਰਾਮ ਤੀਰਥ ਦੇ ਦਰਸ਼ਨ ਕਰਨਗੇ।
ਜੇਲ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਇਸ ਤੋਂ ਪਹਿਲਾਂ ਉਹ ਮਾਰਚ ਵਿੱਚ ਗ੍ਰਿਫ਼ਤਾਰੀ ਤੋਂ ਪਹਿਲਾਂ ਪੰਜਾਬ ਆਇਆ ਸੀ। ਉਨ੍ਹਾਂ ਨੇ 12 ਮਾਰਚ ਨੂੰ ਮੋਹਾਲੀ 'ਚ 'ਆਪ' ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਈਡੀ ਨੇ ਉਸ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਖੁਦ ਪੰਜਾਬ ਚੋਣਾਂ ਦੀ ਕਮਾਨ ਸੰਭਾਲ ਰਹੇ ਸਨ।
Get all latest content delivered to your email a few times a month.