ਤਾਜਾ ਖਬਰਾਂ
...
ਜਲੰਧਰ ਦੇ ਸਕਾਈ ਲਾਰਕ ਚੌਕ ਨੇੜੇ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਵਪਾਰੀ ਕੋਲੋਂ 5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਨਾਕਾਬੰਦੀ ਕੀਤੀ ਹੋਈ ਸੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇਹ ਨਕਦੀ ਜ਼ਬਤ ਕੀਤੀ ਗਈ ਹੈ।
ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਤਹਿਤ ਇਹ ਰਕਮ ਜ਼ਬਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਨਾਕਾਬੰਦੀ ਕਰਕੇ ਗੱਡੀ ਨੂੰ ਰੋਕਿਆ ਗਿਆ। ਜਿਸ ਨੇ ਆਪਣੀ ਪਛਾਣ ਇੱਕ ਵਪਾਰੀ ਵਜੋਂ ਦੱਸੀ ਸੀ। ਨਕਦੀ ਦੇ ਦਸਤਾਵੇਜ਼ ਪੂਰੇ ਨਹੀਂ ਪਾਏ ਗਏ। ਜਿਸ ਤੋਂ ਬਾਅਦ ਇਸ ਨੂੰ ਜ਼ਬਤ ਕਰ ਲਿਆ ਗਿਆ। ਦੂਜੇ ਪਾਸੇ ਫਗਵਾੜਾ ਗੇਟ ਦੇ ਸੈਨੇਟਰੀ ਕਾਰੋਬਾਰੀ ਨੇ ਦੋਸ਼ ਲਾਇਆ ਕਿ ਕੋਈ ਵੀ ਉਸ ਦੀ ਨਕਦੀ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਵੀ ਨਹੀਂ ਲੈ ਸਕਦਾ।
Get all latest content delivered to your email a few times a month.