ਤਾਜਾ ਖਬਰਾਂ
ਅੰਮ੍ਰਿਤਸਰ - ਅੰਮ੍ਰਿਤਸਰ ਅੱਜ ਸਿੱਖਾਂ ਦੇ ਤੀਜੇ ਪਾਤਸ਼ਾਹ ਗੁਰੁ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਅੱਜ ਸਵੇਰੇ ਤੋਂ ਇਸ ਦਾ ਗੁਰੂ ਘਰ ਵਿਚ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ ਉੱਥੇ ਹੀ ਆਈਆਂ ਹੋਈਆਂ ਸੰਗਤਾ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਪਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਇਸ ਮੌਕੇ ਗੱਲਬਾਤ ਕਰਦੇ ਹੋਏ ਸਚਖੰਡ ਸ਼੍ਰੀ ਹਰਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਗਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਹੋਏ ਹਨ। ਆਪ ਜੀ ਦਾ ਜਨਮ 1479 ਈ: ਨੂੰ ਪਿੰਡ ਬਾਸਰਕੇ, ਜ਼ਿਲ੍ਹਾ ਅਮ੍ਰਿਤਸਰ ਪਿਤਾ ਤੇਜਭਾਨ ਤੇ ਮਾਤਾ ਲੱਖੋ ਜੀ ਦੇ ਗ੍ਰਹਿ ਵਿਖੇ ਭੱਲਾ ਘਰਾਣੇ 'ਚ ਹੋਇਆl ਆਪ ਜੀ ਦੇ ਧਰਮ-ਪਤਨੀ ਮਾਤਾ ਮਨਸਾ ਦੇਵੀ ਜੀ ਸਨ। ਆਪ ਜੀ ਦੇ ਘਰ ਦੋ ਪੁੱਤਰ ਮੋਹਨ ਜੀ ਤੇ ਮੋਹਰੀ ਜੀ ਅਤੇ ਦੋ ਪੁੱਤਰੀਆਂ ਬੀਬੀ ਦਾਨੀ ਜੀ ਤੇ ਬੀਬੀ ਭਾਨੀ ਜੀ ਨੇ ਜਨਮ ਲਿਆ। ਆਪ ਜੀ ਨੂੰ 1552 ਈ: ਵਿੱਚ ਗੁਰਗੱਦੀ ਪ੍ਰਾਪਤ ਹੋਈ। ਆਪਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਅਨੇਕਾਂ ਕੰਮ ਕੀਤੇ ਜਿਵੇ ਗੋਇੰਦਵਾਲ ਵਿਖੇ ਬਾਉਲੀ ਦਾ ਨਿਰਮਾਣ , ਲੰਗਰ ਪ੍ਰਥਾ ਦਾ ਵਿਸਥਾਰ ਆਦਿ। ਆਪ ਜੀ ਨੇ ਜਾਤੀ - ਪ੍ਰਥਾ, ਛੂਤ - ਛਾਤ , ਪਰਦੇ ਦਾ ਰਿਵਾ ਅਤੇ ਜਾਤੀ- ਪ੍ਰਥਾ ਜਿਹੀਆਂ ਕੁਰੀਤੀਆਂ ਦਾ ਸੁਧਾਰ ਕੀਤਾ । ਉਨ੍ਹਾਂ ਕਿਹਾ ਅਜ ਸਾਨੂੰ ਲੋੜ ਹੈ ਗੁਰੂ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਉਨ੍ਹਾਂ ਕਿਹਾ ਕਿ ਬਾਣੀ ਦੇ ਨਾਲ ਜੁੜੋ ਤੇ ਸਿੱਖੀ ਵਾਲੇ ਬਣੋ। ਇਸ ਮੌਕੇ ਉਨ੍ਹਾ ਦੇਸ਼-ਵਿਦੇਸ਼ਾਂ ਵਿਚ ਵਸਦੀ ਸਿੱਖ ਨਾਮ ਲੇਵਾ ਸੰਗਤ ਨੂੰ ਅੱਜ ਇਸ ਪਵਿੱਤਰ ਦਿਹਾੜੇ ਦਿਨ ਦੀ ਮੁਬਾਰਕਬਾਦ ਦਿੱਤੀ। ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਦੇ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
Get all latest content delivered to your email a few times a month.