ਤਾਜਾ ਖਬਰਾਂ
ਪਟਿਆਲਾ, 13 ਮਈ — ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਸਮਾਣਾ (ਜ਼ਿਲ੍ਹਾ ਪਟਿਆਲਾ) ’ਚ ਹੋਏ ਇੱਕ ਦਰਦਨਾਕ ਹਾਦਸੇ ’ਚ 6 ਸਕੂਲੀ ਵਿਦਿਆਰਥੀਆਂ ਅਤੇ ਇਕ ਡਰਾਈਵਰ ਦੀ ਮੌਤ ਹੋ ਗਈ। ਡਾ. ਚੀਮਾ ਅੱਜ ਉਨ੍ਹਾਂ ਦੇ ਪਰਿਵਾਰਾਂ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰਾਂ ਦੇ ਦੁੱਖ ਵਿਚ ਭਾਗੀ ਬਣਦਿਆਂ ਸਾਂਝ ਪਾਈ। ਉਨ੍ਹਾਂ ਕਿਹਾ ਕਿ ਇਹ ਘਟਨਾ ਪਰਿਵਾਰਾਂ ਲਈ ਅਣਭੁੱਲੀ ਅਤੇ ਬੇਹੱਦ ਦੁਖਦਾਇਕ ਹੈ। ਓਹਨਾ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਅਤੇ ਪਰਿਵਾਰਾਂ ਨੂੰ ਇਹ ਦੁੱਖ ਸਹਿਣ ਦਾ ਹੌਸਲਾ ਪ੍ਰਾਪਤ ਹੋਵੇ।
Get all latest content delivered to your email a few times a month.