ਤਾਜਾ ਖਬਰਾਂ
ਮਜੀਠਾ - ਇੱਕ ਪਾਸੇ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਚੱਲ ਰਹੀ ਹੈ ਦੂਸਰੇ ਪਾਸੇ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਕੁਝ ਪਿੰਡਾਂ ਦੇ ਵਿੱਚ ਜਹਿਰੀਲੀ ਸ਼ਰਾਬ ਪੀਣ ਨਾਲ 17 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ। ਅਤੇ ਉਹਨਾਂ ਮ੍ਰਿਤਕ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਪਹੁੰਚੇ ਅਤੇ ਉਹਨਾਂ ਵੱਲੋਂ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ।
ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਇਸ ਮਾਮਲੇ ਦੇ ਵਿੱਚ 10 ਦੇ ਕਰੀਬ ਆਰੋਪੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਸ ਮਾਮਲੇ ਦੀਆਂ ਤਾਰਾਂ ਦਿੱਲੀ ਤੱਕ ਜੁੜੀਆਂ ਹੋਈਆਂ ਹਨ। ਅਤੇ ਕਿਸੇ ਵੀ ਆਰੋਪੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅੱਗੇ ਬੋਲਦੇ ਹੋ ਉਹਨਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਮ੍ਰਿਤਕਾ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਜਾਵੇਗਾਅਤੇ ਜਿੰਨੇ ਵੀ ਲੋਕ ਜਹਰੀਲੀ ਸ਼ਰਾਬ ਨਾਲ ਮਰੇ ਹਨ ਇਹ ਸਾਰੇ ਮਜ਼ਦੂਰ ਵਰਗ ਨਾਲ ਸੰਬੰਧਿਤ ਹਨ ਅਤੇ ਸਾਰਿਆਂ ਦੇ ਬੱਚੇ ਛੋਟੇ- ਛੋਟੇ ਹਨ, ਅਗਰ ਕੋਈ ਮ੍ਰਿਤਕ ਦੇ ਬਲੱਡ ਰਿਲੇਸ਼ਨ ਵਿੱਚ ਜਿਸਨੂੰ ਉਮਰ ਨੌਕਰੀ ਦੀ ਯੋਗਤਾ ਅਨੁਸਾਰ ਹੋਈ, ਉਸ ਨੂੰ ਜਰੂਰਤ ਦੇ ਹਿਸਾਬ ਨਾਲ ਨੌਕਰੀ ਵੀ ਮੁਹਈਆ ਕਰਵਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਅੱਜ ਤੋਂ ਚਾਰ ਸਾਲ ਪਹਿਲਾਂ ਅੰਮ੍ਰਿਤਸਰ ਦੇ ਮੁੱਛਲ ਪਿੰਡ ਅਤੇ ਤਰਨ ਤਾਰਨ ਦੇ ਵਿੱਚ ਜਹਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ ਸੀ ਉਸੇ ਤਰੀਕੇ ਹੀ ਅੱਜ ਨਕਲੀ ਸ਼ਰਾਬ ਨਾਲ ਮੌਤਾਂ ਹੋਈਆਂ ਹਨ।
Get all latest content delivered to your email a few times a month.