IMG-LOGO
ਹੋਮ ਪੰਜਾਬ: ਭਗਵਾਨਪੁਰ ਵਿਖੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਦਾ...

ਭਗਵਾਨਪੁਰ ਵਿਖੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ...

Admin User - Jun 29, 2025 02:02 PM
IMG

ਬਟਾਲਾ, 29 ਜੂਨ 2025 – ਪਿਛਲੇ ਦਿਨੀਂ ਕਾਦੀਆਂ ਰੋਡ 'ਤੇ ਹੋਈ ਦਿਲ ਦਹਿਲਾ ਦੇਣ ਵਾਲੀ ਗੋਲੀਕਾਂਡ ਦੀ ਘਟਨਾ 'ਚ ਜਾਨ ਗੁਆ ਚੁੱਕੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ ਸਵੇਰੇ 10 ਵਜੇ ਉਨ੍ਹਾਂ ਦੇ ਜਨਮ ਪਿੰਡ ਭਗਵਾਨਪੁਰ ਵਿਖੇ ਕਰ ਦਿੱਤਾ ਗਿਆ। ਹਰਜੀਤ ਕੌਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਕਰਨਵੀਰ ਸਿੰਘ ਦਾ ਕਤਲ ਅਣਪਛਾਤੇ ਬਾਈਕ ਸਵਾਰਾਂ ਨੇ ਵੀਰਵਾਰ ਦੀ ਰਾਤ ਕੀਤਾ ਸੀ।

ਕਤਲ ਮਾਮਲੇ ‘ਚ ਨਿਆਂ ਦੀ ਮੰਗ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰ ਨੇ ਸ਼ੁੱਕਰਵਾਰ ਨੂੰ ਬਟਾਲਾ ਬਾਈਪਾਸ ‘ਤੇ ਮ੍ਰਿਤਕ ਦੇਹਾਂ ਨੂੰ ਰੱਖ ਕੇ ਚਾਰ ਘੰਟਿਆਂ ਤੱਕ ਧਰਨਾ ਦਿੱਤਾ। ਪਰਿਵਾਰਕ ਮੈਂਬਰਾਂ ਨੇ ਆਰੋਪ ਲਾਇਆ ਕਿ ਕਤਲ ਤੋਂ ਪਹਿਲਾਂ ਹੀ ਕੁਝ ਸ਼ੱਕੀ ਵਿਅਕਤੀਆਂ ਵਿਰੁੱਧ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਪਰ ਉਸ ਉੱਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਨਿਆ ਕਿ ਜੇ ਪੁਲਿਸ ਨੇ ਸਮੇਂ 'ਤੇ ਕਾਰਵਾਈ ਕੀਤੀ ਹੁੰਦੀ ਤਾਂ ਇਹ ਕਤਲ ਟਲ ਸਕਦੇ ਸਨ।

ਧਰਨੇ ਦੌਰਾਨ ਮ੍ਰਿਤਕਾ ਦੀ ਭੈਣ ਹਰਜਿੰਦਰ ਕੌਰ ਨੇ ਮੰਗ ਕੀਤੀ ਕਿ ਜਾਂਚ ਇਮਾਨਦਾਰੀ ਨਾਲ ਕੀਤੀ ਜਾਵੇ ਅਤੇ ਸ਼ੱਕੀ ਵਿਅਕਤੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਪੁਲਿਸ ਪ੍ਰਸ਼ਾਸਨ ਨੇ ਪਰਿਵਾਰ ਨੂੰ ਇਹ ਲਿਖਤੀ ਭਰੋਸਾ ਦਿੱਤਾ ਕਿ ਤਿੰਨ ਹਫਤਿਆਂ ਵਿੱਚ ਦੱਸੇ ਗਏ ਸ਼ੱਕੀ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਆ ਵੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ, ਵੀਰਵਾਰ ਰਾਤ ਕਰੀਬ 9 ਵਜੇ ਜਦੋਂ ਹਰਜੀਤ ਕੌਰ ਅਤੇ ਕਰਨਵੀਰ ਸਿੰਘ ਸਕਾਰਪੀਓ ਗੱਡੀ ‘ਚ ਸਫਰ ਕਰ ਰਹੇ ਸਨ, ਤਦ ਅਣਪਛਾਤੇ ਬਾਈਕ ਸਵਾਰਾਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾਈਆਂ। ਮੌਕੇ ‘ਤੇ ਹੀ ਕਰਨਵੀਰ ਦੀ ਮੌਤ ਹੋ ਗਈ ਜਦਕਿ ਹਰਜੀਤ ਕੌਰ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਮ੍ਰਿਤਕਾ ਨੂੰ 6 ਅਤੇ ਕਰਨਵੀਰ ਨੂੰ 4 ਗੋਲੀਆਂ ਲੱਗਣ ਦੀ ਪੁਸ਼ਟੀ ਹੋਈ ਹੈ। ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆ ਚੁੱਕੀ ਹੈ।

ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਸ਼ੁਰੂਆਤੀ ਜਾਂਚ ਦੌਰਾਨ ਇਸ਼ਾਰਾ ਮਿਲਿਆ ਹੈ ਕਿ ਇਹ ਹਮਲਾ ਕਰਨਵੀਰ ਨੂੰ ਨਿਸ਼ਾਨਾ ਬਣਾਕੇ ਕੀਤਾ ਗਿਆ ਸੀ।

ਇਸ ਕਤਲ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਰਾਹੀਂ ਲਾਰੈਂਸ ਬਿਸ਼ਨੋਈ ਦੇ ਵਿਰੋਧੀ ਬੰਬੀਹਾ ਗੈਂਗ ਨਾਲ ਸੰਬੰਧਤ ਤਿੰਨ ਗੈਂਗਸਟਰਾਂ ਨੇ ਲਈ ਹੈ, ਜਿਨ੍ਹਾਂ ਵਿੱਚੋਂ ਦੋ - ਪ੍ਰਭੂ ਦਾਸੂਵਾਲ ਅਤੇ ਕੌਸ਼ਲ ਚੌਧਰੀ - ਹਰਿਆਣਾ ਦੇ ਨਿਵਾਸੀ ਹਨ। ਪੁਲਿਸ ਇਸ ਨੂੰ ਅੰਦਰੂਨੀ ਗੈਂਗ ਵਾਰ ਨਾਲ ਜੋੜ ਰਹੀ ਹੈ ਕਿਉਂਕਿ ਜੱਗੂ ਭਗਵਾਨਪੁਰੀਆ ਦੀਆਂ ਕਈ ਵਿਰੋਧੀ ਗੈਂਗਾਂ ਨਾਲ ਪੁਰਾਣੀਆਂ ਰੰਜਿਸ਼ਾਂ ਚੱਲ ਰਹੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.