IMG-LOGO
ਹੋਮ ਪੰਜਾਬ: ਜਲਾਲਾਬਾਦ: ਚਿੱਟੇ ਕਾਰਨ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਕਤਲ...

ਜਲਾਲਾਬਾਦ: ਚਿੱਟੇ ਕਾਰਨ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਕਤਲ ਦੇ ਦੋਸ਼...

Admin User - Jun 29, 2025 06:07 PM
IMG

ਜਲਾਲਾਬਾਦ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਬਾਵਜੂਦ ਪੰਜਾਬ ਵਿੱਚ ਨਸ਼ੇ ਕਾਰਨ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਲਾਲਾਬਾਦ ਥਾਣਾ ਸਿਟੀ ਅਧੀਨ ਪੈਂਦੇ ਪਿੰਡ ਟਿਵਾਣਾ ਕਲਾਂ, ਜੋ ਕਿ ਚਿੱਟੇ ਦੀ ਤਸਕਰੀ ਲਈ ਬਦਨਾਮ ਹੈ, ਵਿੱਚ ਇੱਕ ਹੋਰ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿੰਡ ਦਾ ਇੱਕ 25 ਸਾਲਾ ਨੌਜਵਾਨ ਬੋਬੀ ਪੁੱਤਰ ਚਿਮਨ ਸਿੰਘ, ਜੋ ਕਿ ਅਣਪਛਾਤੇ ਨੌਜਵਾਨ ਨਾਲ ਘਰੋਂ ਨਿਕਲਿਆ ਸੀ, ਸਵੇਰੇ ਪਿੰਡ ਬਾਹਰ ਖਾਲੀ ਪਏ ਗੋਦਾਮ ਦੇ ਨੇੜੇ ਮ੍ਰਿਤਕ ਹਾਲਤ ’ਚ ਮਿਲਿਆ। ਮ੍ਰਿਤਕ ਦੀ ਬਾਂਹ 'ਤੇ ਟੀਕੇ ਦੇ ਨਿਸ਼ਾਨ ਅਤੇ ਸਰੀਰ ਉੱਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਇਹ ਵੇਖਦੇ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ 'ਚ ਸੋਗ ਦੀ ਲਹਿਰ ਛਾ ਗਈ। ਪਰਿਵਾਰ ਨੇ ਪਿੰਡ ਦੇ 4 ਨੌਜਵਾਨਾਂ ਉੱਤੇ ਬੋਬੀ ਨੂੰ ਚਿੱਟਾ ਟੀਕਾ ਲਾ ਕੇ ਕਤਲ ਕਰਨ ਦੇ ਦੋਸ਼ ਲਾਏ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਸ਼ਰੇਆਮ ਚਿੱਟਾ ਵਿਕਦਾ ਹੈ ਅਤੇ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਮਾਮਲੇ ਦੀ ਸੂਚਨਾ ਮਿਲਣ ’ਤੇ ਡੀ.ਐਸ.ਪੀ. ਜਤਿੰਦਰ ਸਿੰਘ ਗਿੱਲ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜੀ ਗਈ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉੱਚ ਪੁਲਿਸ ਅਧਿਕਾਰੀਆਂ ਕੋਲ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.