ਤਾਜਾ ਖਬਰਾਂ
ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਅਤੇ ਸਾਬਕਾ ਪੀਏ ਤਲਬੀਰ ਸਿੰਘ ਗਿੱਲ ਵਿਜੀਲੈਂਸ ਕੋਲ ਉਨ੍ਹਾਂ ਵਿਰੁੱਧ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।
ਇਸ ਦੇ ਨਾਲ ਹੀ ਅੱਜ ਇਸ ਮਾਮਲੇ ਚ ਵਿਜੀਲੈਂਸ ਭਵਨ ਵਿਖੇ ਜਗਜੀਤ ਚਾਹਲ ਅਤੇ ਬਿੱਟੂ ਔਲਖ ਆਪਣੇ ਬਿਆਨ ਦਰਜ ਕਰਵਾਉਣ ਲਈ ਪਹੁੰਚੇ। ਇਸ ਦੇ ਨਾਲ ਹੀ ਹੁਣ ਬਿਕਰਮ ਸਿੰਘ ਮਜੀਠੀਆ ਦੀਆਂ ਲਗਾਤਾਰ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ
Get all latest content delivered to your email a few times a month.