IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ: 60 ਕਿਲੋ ਹੈਰੋਇਨ ਸਮੇਤ ਅੰਤਰਰਾਸ਼ਟਰੀ...

ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ: 60 ਕਿਲੋ ਹੈਰੋਇਨ ਸਮੇਤ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼, 9 ਗ੍ਰਿਫ਼ਤਾਰ...

Admin User - Jun 30, 2025 09:33 PM
IMG

ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ 2025 - ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਚਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਇੱਕ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਉਨ੍ਹਾਂ ਨੇ ਰਾਜਸਥਾਨ ਦੇ ਬਾੜਮੇਰ ਇਲਾਕੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 60.302 ਕਿਲੋ ਹੈਰੋਇਨ ਦੀ ਭਾਰੀ ਖੇਪ ਬਰਾਮਦ ਕੀਤੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਿਲ ਨੂੰ ਨਿਸ਼ਾਨਾ ਬਣਾਕੇ ਕੀਤੀ ਗਈ, ਜਿਸ ਦੀ ਚਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਵਲੋਂ ਕੀਤੀ ਜਾ ਰਹੀ ਸੀ। ਇਹ ਨੈੱਟਵਰਕ ਅੰਮ੍ਰਿਤਸਰ ਦੇ ਗੁਰਸਾਹਿਬ ਸਿੰਘ ਦੁਆਰਾ ਚਲਾਇਆ ਜਾ ਰਿਹਾ ਸੀ, ਜੋ ਕਿ ਇਸ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਕੈਦ ਹੈ।

ਫੜੇ ਗਏ ਮੁਲਜ਼ਮਾਂ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਦੇ ਨੌਂ ਵਿਅਕਤੀ ਸ਼ਾਮਲ ਹਨ। ਇਹਨਾਂ ਵਿੱਚੋਂ ਕੁਝ ਮੁਲਜ਼ਮਾਂ ਦੀ ਪਛਾਣ ਗਗਨਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਗੁਰਸਾਹਿਬ ਸਿੰਘ, ਰਾਜੀਵ ਪੰਜਗੋਤਰਾ, ਸੋਮਨਾਥ, ਪ੍ਰਸ਼ੋਤਮ ਸਿੰਘ, ਕੁਲਵਿੰਦਰ ਸਿੰਘ ਅਤੇ ਰਜਿੰਦਰ ਕੌਰ ਵਜੋਂ ਹੋਈ ਹੈ। ਨਾਲ ਹੀ, ਇਕ ਹਵਾਲਾ ਆਪਰੇਟਰ ਦੀ ਗ੍ਰਿਫ਼ਤਾਰੀ ਨਾਲ ਪੈਸਿਆਂ ਦੀ ਲੈਣ-ਦੇਣ ਪ੍ਰਣਾਲੀ ਦਾ ਵੀ ਖੁਲਾਸਾ ਹੋਇਆ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਕਾਰਵਾਈ ਗੁਰਸਾਹਿਬ ਸਿੰਘ ਦੀ ਪਿਛਲੇ ਮਹੀਨੇ ਗ੍ਰਿਫ਼ਤਾਰੀ ਤੋਂ ਬਾਅਦ ਸ਼ੁਰੂ ਹੋਈ, ਜਿੱਥੇ ਉਹ 1 ਕਿਲੋ ਹੈਰੋਇਨ ਸਮੇਤ ਫੜਿਆ ਗਿਆ ਸੀ। ਹਾਲਾਂਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਵੀ ਉਹ ਆਪਣੇ ਭਤੀਜੇ ਜਸ਼ਨਪ੍ਰੀਤ ਅਤੇ ਸਾਥੀ ਗਗਨਦੀਪ ਰਾਹੀਂ ਨੈੱਟਵਰਕ ਚਲਾ ਰਿਹਾ ਸੀ।

ਇਸ ਕਾਰਵਾਈ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਥਾਣਾ ਛੇਹਰਟਾ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ (FIR ਨੰਬਰ 118 ਮਿਤੀ 17/06/2025)। ਪੁਲਿਸ ਵੱਲੋਂ ਹੋਰ ਦੋਸ਼ੀਆਂ ਦੀ ਪਛਾਣ ਕਰ ਲੈਣ ਉਪਰੰਤ ਛਾਪੇਮਾਰੀ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.