ਤਾਜਾ ਖਬਰਾਂ
ਚੰਡੀਗੜ੍ਹ:- ਲੁਧਿਆਣਾ ਤੋਂ ਜ਼ਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਸੰਜੀਵ ਅਰੋੜਾ ਅੱਜ 3 ਜੁਲਾਈ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹੁੰ ਚੁੱਕ ਸਮਾਗਮ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਅੱਜ ਵੀਰਵਾਰ ਦਾ ਸਮਾਂ ਲੈ ਲਿਆ ਹੈ । ਸੂਤਰ ਦੱਸਦੇ ਹਨ ਕਿ ਇਹ ਸਹੁੰ ਚੁੱਕ ਸਮਾਗਮ ਦੁਪਹਿਰ 1 ਵਜੇ ਦਾ ਹੋਵੇਗਾ ।
ਫਿਲਹਾਲ ਅਜੇ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਸੰਜੀਵ ਅਰੋੜਾ ਨੂੰ ਕੈਬਨਿਟ ਮਨਿਸਟਰੀ ਵਿੱਚ ਕਿਹੜਾ ਅਹੁਦਾ ਮਿਲੇਗਾ। ਇਹ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਸੰਜੀਵ ਅਰੋੜਾ ਦੇ ਸ਼ਾਮਲ ਹੋਣ 'ਤੇ ਕਿਹੜੇ ਮੰਤਰੀ ਦੀ ਛੁੱਟੀ ਹੋਵੇਗੀ। ਇਹ ਅਨੁਮਾਨ ਲਗਾਏ ਜਾ ਰਹੇ ਹੈ ਕਿ ਮੰਤਰੀ ਮੰਡਲ ਵਿੱਚ ਫੇਰਬਦਲ ਹੋਣਾ ਤੈਅ ਹੈ।
Get all latest content delivered to your email a few times a month.