ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚਾਰ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ 7 ਜੁਲਾਈ ਨੂੰ ਮੁੜ ਵਿਜੀਲੈਂਸ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਤੋਂ ਬਾਹਰ ਬਿਕਰਮ ਮਜੀਠੀਆ ਦੀ ਜਾਇਦਾਦ ਦੀ ਜਾਂਚ ਜਾਰੀ ਹੈ।ਹਰਿਆਣਾ ਅਤੇ ਦਿੱਲੀ ਵਿੱਚ ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਦੇ ਛਾਪੇਮਾਰੀ ਕੀਤੀ ਜਾ ਰਹੀ ਹੈ।ਵਿਜੀਲੈਂਸ ਟੀਮ ਕੱਲ੍ਹ ਜਾਂਚ ਲਈ ਯੂਪੀ ਪਹੁੰਚੀ। ਦੱਸ ਦੇਈਏ ਕਿ ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ।
Get all latest content delivered to your email a few times a month.