ਤਾਜਾ ਖਬਰਾਂ
ਭਾਜਪਾ ਪ੍ਰਦੇਸ਼ ਮਹਿਲਾ ਮੋਰਚਾ ਦੀ ਅਧਿਕਸ਼ਾ ਬੀਬਾ ਜੈ ਇੰਦਰ ਕੌਰ ਅੱਜ ਅੰਮ੍ਰਿਤਸਰ ਦੌਰੇ 'ਤੇ ਰਹੀ। ਉਨ੍ਹਾਂ ਨੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਦੇ ਹੋਏ ਮਹਿਲਾ ਮੋਰਚਾ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਨਾਜੁਕ ਹੋ ਚੁੱਕੀ ਹੈ ਤੇ ਪੰਜਾਬ ਦੀਆਂ ਧੀਆਂ-ਭੈਣਾਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ 'ਤੇ ਸਕੂਲ ਜਾਂਦੀਆਂ ਬੱਚੀਆਂ ਦੀ ਸੁਰੱਖਿਆ 'ਤੇ ਚਿੰਤਾ ਜਤਾਈ ਗਈ।
ਜੈ ਇੰਦਰ ਕੌਰ ਨੇ ਇੱਕ ਹਾਲੀਆ ਘਟਨਾ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਚਾਰ ਦਿਨ ਪਹਿਲਾਂ ਇੱਕ 14 ਸਾਲ ਦੀ ਬੱਚੀ ਨੂੰ ਸਕੂਲ ਤੋਂ ਘਰ ਜਾਂਦੇ ਸਮੇਂ ਦੋ ਆਦਮੀਆਂ ਨੇ ਅਗਵਾ ਕਰ ਲਿਆ। ਉਸ ਬੱਚੀ ਨੂੰ ਲੁਧਿਆਣਾ ਲਿਜਾ ਕੇ ਦੋ ਦਿਨ ਤੱਕ ਬੇਹੱਦ ਕੁੱਟਮਾਰ ਕੀਤੀ ਗਈ ਅਤੇ ਬਲਾਤਕਾਰ ਕੀਤਾ ਗਿਆ। ਬਾਅਦ ਵਿੱਚ ਉਹਨਾਂ ਨੇ ਉਸਨੂੰ ਅੰਮ੍ਰਿਤਸਰ ਲੈ ਆ ਕੇ ਫਿਰ ਨਾਲੇ ਕੁੱਟਮਾਰ ਤੇ ਬਲਾਤਕਾਰ ਕੀਤਾ। ਇਹ ਸਾਰੀ ਘਟਨਾ ਦਰਦਨਾਕ ਤੇ ਨਿੰਦਣਯੋਗ ਹੈ।
ਉਨ੍ਹਾਂ ਆਰੋਪ ਲਾਇਆ ਕਿ ਲੁਧਿਆਣਾ ਪੁਲਿਸ ਨੂੰ ਦੋਸ਼ੀਆਂ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਉਹਨਾਂ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ। ਜੈ ਇੰਦਰ ਕੌਰ ਨੇ ਕਿਹਾ ਕਿ ਪੁਲਿਸ ਚਾਹੇ ਤਾਂ ਦੋ ਮਿੰਟਾਂ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਭਾਜਪਾ ਵੱਲੋਂ ਮੰਗ ਕੀਤੀ ਗਈ ਕਿ ਇਨ੍ਹਾਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਭ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਕੂਲਾਂ ਦੇ ਬਾਹਰ ਨਾਕਾਬੰਦੀ ਹੋਵੇ ਅਤੇ ਸਖ਼ਤ ਕਾਨੂੰਨ ਬਣਾਏ ਜਾਣ ਤਾਂ ਜੋ ਬੱਚੀਆਂ ਆਪਣੇ ਘਰ ਆਉਣ ਜਾਂਦੇ ਸਮੇਂ ਖੁਦ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।
Get all latest content delivered to your email a few times a month.