ਤਾਜਾ ਖਬਰਾਂ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ 'ਸ਼ਾਂਤ' ਜੀ ਨੂੰ “ਸ਼੍ਰੋਮਣੀ ਰਾਗੀ ਪੁਰਸਕਾਰ” ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਪੁਰਸਕਾਰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਹੋਏ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਭੇਂਟ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੂੰ 11 ਲੱਖ ਰੁਪਏ ਦੀ ਰਾਸ਼ੀ ਵੀ ਪ੍ਰਦਾਨ ਕੀਤੀ ਗਈ।
ਇਸ ਮੌਕੇ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਭਾਈ ਗੁਰਮੀਤ ਸਿੰਘ ‘ਸ਼ਾਂਤ’ ਨੇ ਗੁਰਬਾਣੀ ਕੀਰਤਨ ਵਿੱਚ ਰਾਗਾਤਮਕ ਸ਼ੁੱਧਤਾ, ਰਸ ਅਤੇ ਆਤਮਿਕਤਾ ਨੂੰ ਬਰਕਰਾਰ ਰੱਖਦਿਆਂ ਸਿੱਖ ਸੰਗੀਤ ਨੂੰ ਨਵੀਆਂ ਉੱਚਾਈਆਂ 'ਤੇ ਲਿਜਾਇਆ ਹੈ। ਉਨ੍ਹਾਂ ਨੇ ਰਾਗੀ ਵਿਰਾਸਤ ਨੂੰ ਸੰਭਾਲਣ ਅਤੇ ਗੁਰਮਤਿ ਸੰਗੀਤ ਦੀ ਪ੍ਰਚੀਨ ਪਰੰਪਰਾ ਨੂੰ ਅਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਸਰਦਾਰ ਕਾਲਕਾ ਨੇ ਇਹ ਵੀ ਦੱਸਿਆ ਕਿ DSGMC ਸਦਾ ਤੋਂ ਹੀ ਅਜਿਹੀਆਂ ਸ਼ਖ਼ਸੀਅਤਾਂ ਨੂੰ ਉਚਿਤ ਮਾਨਤਾ ਦੇਣ ਲਈ ਵਚਨਬੱਧ ਰਹੀ ਹੈ ਜੋ ਸਿੱਖੀ, ਗੁਰਮਤਿ ਅਤੇ ਰਾਗੀ ਮਰਿਆਦਾ ਨੂੰ ਨਿਭਾਉਂਦੀਆਂ ਹਨ।
ਇਸ ਸਮਾਗਮ ਵਿੱਚ ਕਈ ਪ੍ਰਬੰਧਕ ਮੈਂਬਰ, ਸੱਭਿਆਚਾਰਕ ਅਤੇ ਧਾਰਮਿਕ ਆਗੂ, ਕੀਰਤਨੀ ਜਥੇ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਭਾਗ ਲਿਆ।
Get all latest content delivered to your email a few times a month.