ਤਾਜਾ ਖਬਰਾਂ
ਚੰਡੀਗੜ੍ਹ:- ਆਮ ਆਦਮੀ ਪਾਰਟੀ ਦੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬੀਤੇ ਕੱਲ੍ਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖ ਕੇ ਸਿਆਸਤ ਅਤੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੁਸ਼ਟੀ ਕੀਤੀ ਗਈ ਸੀ। ਜਿਸ ਵਿੱਚ ਉਸਨੇ ਸਪੀਕਰ ਵਿਧਾਨ ਸਭਾ ਨੂੰ ਮਨਜ਼ੂਰ ਕਰਨ ਦੀ ਬੇਨਤੀ ਵੀ ਕੀਤੀ ਸੀ ,ਪਰ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਵੱਲੋਂ ਇਹ ਦੱਸਿਆ ਗਿਆ ਹੈ ਕਿ ਅਨਮੋਲ ਗਗਨ ਮਾਨ ਦਾ ਦਿੱਤਾ ਗਿਆ ਅਸਤੀਫਾ ਪਾਰਟੀ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਸਗੋਂ ਉਸਨੂੰ ਪਾਰਟੀ ਦੀਆਂ ਸੇਵਾਵਾਂ ਕਰਨ ਲਈ ਕਿਹਾ ਗਿਆ ਹੈ ਜੋ ਕਿ ਉਸਨੇ ਪਾਰਟੀ ਪ੍ਰਧਾਨ ਦੀ ਗੱਲ ਵੀ ਸਵੀਕਾਰ ਕਰ ਲਈ ਹੈ।
ਦੱਸਣ ਯੋਗ ਹੈ ਕਿ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਹ ਲਿਖਿਆ ਸੀ ਕਿ ਉਸ ਨੇ ਸਪੀਕਰ ਤੋਂ ਉਸ ਦਾ ਅਸਤੀਫਾ ਮਨਜ਼ੂਰ ਕਰਨ ਲਈ ਮੰਗ ਕੀਤੀ ਸੀ ਪਰ ਉਧਰ ਸਪੀਕਰ ਦੇ ਦਫਤਰ ਵੱਲੋਂ ਇਹ ਕਿਹਾ ਗਿਆ ਹੈ ਕਿ ਉਹਨਾਂ ਪਾਸ ਤਾਂ ਅਸਤੀਫਾ ਹੀ ਨਹੀਂ ਪਹੁੰਚਿਆ ।
Get all latest content delivered to your email a few times a month.