ਤਾਜਾ ਖਬਰਾਂ
ਅੰਮ੍ਰਿਤਸਰ- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦੇ ਹੋਏ ਹੈਰੋਇਨ ਤਸਕਰੀ ਕਰਨ ਵਾਲੇ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ ਜਿਨ੍ਹਾਂ ਦਾ ਸਿੱਧਾ ਸਬੰਧ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸੀ।
ਮੁੱਖ ਦੋਸ਼ੀ ਸਰਬਜੀਤ ਉਰਫ ਜੋਬਨ, ਜੋ ਕਿ ਸਰਹੱਦੀ ਖੇਤਰ ਦੇ ਇੱਕ ਪਿੰਡ ਤੋਂ ਗਿਰੋਹ ਚਲਾ ਰਿਹਾ ਸੀ ਉਸਦਾ ਪਾਕਿਸਤਾਨ ਅਧਾਰਤ ਤਸਕਰ ਰਾਣਾ ਨਾਲ ਸਿੱਧਾ ਸੰਬੰਧ ਸੀ। ਉਸਨੂੰ ਇੱਕ ਨਾਬਾਲਿਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ।
ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਅਜਨਾਲਾ ਤੋਂ ਹੋਰ ਦੋ ਤਸਕਰ ਧਰਮ ਸਿੰਘ ਅਤੇ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਹੋਈ। ਇਨਾ ਦੋਵੇਂ ਵੱਖ ਵੱਖ ਮਾਮਲਿਆਂ ਵਿੱਚ 6.106 ਕਿਲੋ ਹੈਰੋਇਨ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨI ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਹਵਾਈ ਅੱਡਾ ਅਤੇ ਥਾਣਾ ਛੇਹਰਟਾ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਨਾਰਕੋ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨ ਦੇ ਆਪਣੇ ਇਰਾਦੇ 'ਤੇ ਦ੍ਰਿੜ ਹੈ।
Get all latest content delivered to your email a few times a month.