ਤਾਜਾ ਖਬਰਾਂ
ਚੰਡੀਗੜ੍ਹ- ਸਿੱਖ ਵਿਦਿਆਰਥਣ ਨੂੰ 'ਕਾਕਰ' ਪਹਿਨਣ ਕਾਰਨ ਰਾਜਸਥਾਨ ਨਿਆਂਇਕ ਸੇਵਾ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਾ ਦੇਣ ਦੇ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਖੁਦ ਪੀੜਤ ਵਿਦਿਆਰਥਣ ਵੱਲੋਂ ਦਾਇਰ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ ਕਰਦੇ ਹੋਏ, ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਡਿਵੀਜ਼ਨ ਬੈਂਚ ਨੇ ਕੇਂਦਰ ਸਰਕਾਰ, ਰਾਜਸਥਾਨ ਸਰਕਾਰ ਸਮੇਤ ਸਾਰੀਆਂ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਪਟੀਸ਼ਨ ਵਿੱਚ ਦੇਸ਼ ਭਰ ਦੇ ਸਿੱਖਾਂ ਦੁਆਰਾ ਪਹਿਨੇ ਜਾਣ ਵਾਲੇ 'ਕਿਰਪਾਨ' ਬਾਰੇ ਸਪੱਸ਼ਟ ਅਤੇ ਇਕਸਾਰ ਦਿਸ਼ਾ-ਨਿਰਦੇਸ਼ਾਂ ਦੀ ਮੰਗ ਕੀਤੀ ਗਈ ਹੈ, ਤਾਂ ਜੋ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਕਿਤੇ ਵੀ ਉਲੰਘਣਾ ਨਾ ਹੋਵੇ। ਪਟੀਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਾਕਾਰਾਂ ਵਿੱਚੋਂ ਇੱਕ ਹੈ, ਜੋ ਧਾਰਮਿਕ ਤੌਰ 'ਤੇ ਪਹਿਨਣਾ ਲਾਜ਼ਮੀ ਹੈ।
Get all latest content delivered to your email a few times a month.