ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੀ ਪੁਨਰ-ਸੁਰਜੀਤੀ ਪ੍ਰਕਿਰਿਆ ਅਧੀਨ ਪਾਰਟੀ ਦੇ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਕੱਲ੍ਹ ਪੇਸ਼ ਕੀਤੀ ਜਾਵੇਗੀ। ਤਿੰਨ ਮੁੱਖ ਉਮੀਦਵਾਰਾਂ - ਸੁਰਜੀਤ ਸਿੰਘ ਰੱਖੜਾ, ਬੀਬੀ ਸਤਵੰਤ ਕੌਰ ਅਤੇ ਗਿਆਨੀ ਹਰਪ੍ਰੀਤ ਸਿੰਘ - ਵਿੱਚੋਂ ਸੀਨੀਅਰ ਲੀਡਰਸ਼ਿਪ ਨੇ ਸਹਿਮਤੀ ਨਾਲ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਚੁਣਿਆ ਹੈ। ਪਾਰਟੀ ਅੰਦਰ ਸਹਿਮਤੀ ਬਣ ਗਈ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਜਾਵੇਗਾ।
ਦਿਲਚਸਪ ਗੱਲ ਇਹ ਹੈ ਕਿ ਸਿਰਫ਼ ਦੋ ਦਿਨ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਨਾਮ ਪ੍ਰਧਾਨਗੀ ਦੀ ਦੌੜ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਬੀਬੀ ਸਤਵੰਤ ਕੌਰ, ਜੋ ਕਿ ਅਮਰੀਕ ਸਿੰਘ ਦੀ ਪੁੱਤਰੀ ਹਨ, ਦਾ ਆਦਰ ਕਰਦੇ ਹਨ ਅਤੇ ਇਸ ਲਈ ਉਹ ਉਨ੍ਹਾਂ ਦੇ ਹੱਕ ਵਿੱਚ ਹਟ ਰਹੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਸਤਵੰਤ ਕੌਰ ਨੂੰ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਹੈ।
ਬਾਵਜੂਦ ਇਸਦੇ, ਪਾਰਟੀ ਦੀ ਉੱਚ ਅਗਵਾਈ ਨੇ ਸਾਰੀਆਂ ਚਰਚਾਵਾਂ ਤੋਂ ਬਾਅਦ ਫੈਸਲਾ ਕੀਤਾ ਕਿ ਪ੍ਰਧਾਨ ਅਹੁਦੇ ਲਈ ਸਭ ਤੋਂ ਉਚਿਤ ਚਿਹਰਾ ਗਿਆਨੀ ਹਰਪ੍ਰੀਤ ਸਿੰਘ ਹੀ ਹਨ, ਅਤੇ ਕੱਲ੍ਹ ਉਹਨਾਂ ਦੀ ਨਾਮਜ਼ਦਗੀ ਸਰਬਸੰਮਤੀ ਨਾਲ ਮੰਜ਼ੂਰ ਕੀਤੀ ਜਾਵੇਗੀ।
Get all latest content delivered to your email a few times a month.