ਤਾਜਾ ਖਬਰਾਂ
ਅੱਜ ਤੜਕੇ ਮਾਡਲ ਟਾਊਨ ’ਚ ਸਮਾਜ ਸੇਵੀ ਅਤੇ ਪ੍ਰਸਿੱਧ ਯੂਟਿਊਬਰ ਸਿਮਰਨ ਸਿਕੰਦ, ਜੋ ਸੈਮ ਦੇ ਨਾਮ ਨਾਲ ਜਾਣੇ ਜਾਂਦੇ ਹਨ, ਦੇ ਘਰ ’ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾਈਆਂ। ਪੁਲੀਸ ਅਨੁਸਾਰ, ਇਹ ਘਟਨਾ ਰਾਤ ਲਗਭਗ 1 ਵਜੇ ਵਾਪਰੀ, ਜਦੋਂ ਦੋ ਸ਼ਖ਼ਸ ਮੋਟਰਸਾਈਕਲ ’ਤੇ ਆ ਕੇ ਮੁੱਖ ਗੇਟ ’ਤੇ ਫਾਇਰਿੰਗ ਕਰਕੇ ਫਰਾਰ ਹੋ ਗਏ। ਗੋਲੀਬਾਰੀ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਮੌਕੇ ਤੋਂ ਕਾਰਤੂਸਾਂ ਦੇ ਦੋ ਖੋਲ ਬਰਾਮਦ ਹੋਏ ਹਨ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕੁਝ ਮਹੀਨੇ ਪਹਿਲਾਂ ਸਿਕੰਦ ਨੇ ਇੱਕ ਧਾਰਮਿਕ ਪੋਸਟ ’ਤੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਉਸ ਦੀ ਕੈਨੇਡਾ ਵਿੱਚ ਰਹਿੰਦੇ ਪਾਕਿਸਤਾਨੀ ਗੈਂਗਸਟਰ ਸਹਿਯਾਦ ਭੱਟੀ ਅਤੇ ਹੁਸ਼ਿਆਰਪੁਰ ਦੇ ਦਲਬੀਰ ਸਿੰਘ ਨਾਲ ਸੋਸ਼ਲ ਮੀਡੀਆ ’ਤੇ ਤਿੱਖੀ ਬਹਿਸ ਹੋਈ ਸੀ। ਸਿਕੰਦ ਨੇ ਦਾਅਵਾ ਕੀਤਾ ਸੀ ਕਿ ਭੱਟੀ ਨੇ ਉਸ ਨੂੰ ਗਰਨੇਡ ਹਮਲੇ ਦੀ ਧਮਕੀ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਪੁਲੀਸ ਵੱਲੋਂ ਯੂਟਿਊਬਰ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ।
ਮਾਡਲ ਟਾਊਨ ਥਾਣੇ ਵਿੱਚ ਭਾਰਤੀਆ ਨਿਆਂ ਸੰਹਿਤਾ ਅਤੇ ਹਥਿਆਰ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
Get all latest content delivered to your email a few times a month.