ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸਰਦਾਰ ਬਲਵਿੰਦਰ ਸਿੰਘ ਭੂੰਦੜ, ਜੋ ਕਿ ਇਸ ਵੇਲੇ ਕਨੇਡਾ ਦੇ ਦੌਰੇ ’ਤੇ ਹਨ, ਦਾ ਬਰੈਮਪਟਨ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪ੍ਰਵਾਸੀ ਪੰਜਾਬੀਆਂ ਦੀ ਬਿਹਤਰੀ ਲਈ ਕੰਮ ਕਰਦਾ ਆਇਆ ਹੈ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਪਾਰਟੀ ਦੀ ਰੀੜ ਦੀ ਹੱਡੀ ਹਨ। ਉਨ੍ਹਾਂ ਨੇ ਆਪਣੇ ਪ੍ਰਦੇਸੀ ਭਰਾ-ਭੈਣਾਂ ਦੀ ਮਿਹਨਤ ਨੂੰ ਸਲਾਮ ਕੀਤਾ।
ਇਹ ਸਨਮਾਨ ਸਮਾਗਮ ਓਨਟਾਰੀਓ ਸੂਬੇ ਦੇ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਿੰਘ ਸਰਕਾਰੀਆ ਦੇ ਦਫ਼ਤਰ ਵਿੱਚ ਹੋਇਆ। ਸੰਬੋਧਨ ਕਰਦੇ ਹੋਏ ਮੰਤਰੀ ਸਰਕਾਰੀਆ ਨੇ ਕਿਹਾ ਕਿ ਬਲਵਿੰਦਰ ਸਿੰਘ ਭੂੰਦੜ ਨੇ ਸਵਰਗਵਾਸੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ।
ਸਮਾਗਮ ਦੌਰਾਨ ਅਮਰਜੋਤ ਸਿੰਘ ਸੰਧੂ ਐਮਪੀਪੀ, ਅਮਰਜੀਤ ਸਿੰਘ ਗਿੱਲ ਐਮਪੀ, ਅਤੇ ਹਰਦੀਪ ਸਿੰਘ ਗਰੇਵਾਲ ਐਮਪੀਪੀ ਵੱਲੋਂ ਬਲਵਿੰਦਰ ਸਿੰਘ ਭੂੰਦੜ ਦੇ ਬੇਟੇ ਦਿਲਰਾਜ ਸਿੰਘ ਭੂੰਦੜ ਦਾ ਵੀ ਸਨਮਾਨ ਕੀਤਾ ਗਿਆ। ਇਸ ਸਮਾਗਮ ਦੇ ਆਯੋਜਨ ਵਿੱਚ ਨਿਰਵੈਰ ਸਿੰਘ ਸੋਤਰਾਂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਕਨੇਡਾ ਦੇ ਸੀਨੀਅਰ ਆਗੂ ਹਨ, ਦਾ ਅਹਿਮ ਯੋਗਦਾਨ ਰਿਹਾ।
ਇਸ ਮੌਕੇ ਦਿਲਰਾਜ ਸਿੰਘ ਭੂੰਦੜ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਹੀ ਨਹੀਂ, ਸਗੋਂ ਪੂਰੇ ਸ਼੍ਰੋਮਣੀ ਅਕਾਲੀ ਦਲ ਦਾ ਹੈ। ਸਮਾਗਮ ਵਿੱਚ ਨਿਰਵੈਰ ਸਿੰਘ ਸੋਤਰਾਂ, ਜਗਜੀਤ ਸਿੰਘ ਤਤਲਾ, ਜਗਤਾਰ ਸਿੰਘ ਚੀਮਾ, ਹਰਮੇਲ ਸਿੰਘ ਤਤਲਾ ਅਤੇ ਇੰਦਰਪਾਲ ਸਿੰਘ ਅਟਵਾਲ ਸਮੇਤ ਕਈ ਆਗੂ ਹਾਜ਼ਰ ਸਨ।
Get all latest content delivered to your email a few times a month.