ਤਾਜਾ ਖਬਰਾਂ
ਬਰਨਾਲਾ 13 ਅਗਸਤ (ਹਰਮਨ) ਕਿੱਕਬਾਕਸਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਜਾਬ ਸਟੇਟ ਜੂਨੀਅਰ ਚੈਂਪੀਅਨਸ਼ਿਪ ਟੂਰਨਾਮੈਂਟ ਕਰਵਾਇਆ ਗਿਆ ਜਿੱਥੇ ਕਿ ਬਰਨਾਲਾ ਦੇ ਉੱਘੇ ਬਾਕਸਿੰਗ ਖਿਡਾਰੀ ਓਮਕੇਸ਼ ਮਿੱਤਲ ਅਤੇ ਖੁਸ਼ਪ੍ਰੀਤ ਸਿੰਘ ਨੇ ਸੋਨ ਤਮਗਾ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹਨਾਂ ਖਿਡਾਰੀਆਂ ਦੇ ਕੋਚ ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਦੋ ਹੋਰ ਖਿਡਾਰੀਆਂ ਇਸ਼ਮੀਤ ਖੁਰਮੀ ਨੇ ਚਾਂਦੀ ਦਾ ਤਮਗਾ ਅਤੇ ਅਰਸ਼ਵੀਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਫ਼ਲਤਾ ਦੇ ਝੰਡੇ ਗੱਡੇ ਹਨ। ਇਹਨਾਂ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਪੂਰੇ ਬਰਨਾਲਾ ਜ਼ਿਲ੍ਹੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਥੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਡਿਪਟੀ ਕਮਿਸ਼ਨਰ ਸ਼੍ਰੀ ਟੀ. ਬੈਨਿੱਥ, ਜ਼ਿਲ੍ਹਾ ਪੁਲੀਸ ਕਪਤਾਨ ਜਨਾਬ ਮੁਹੰਮਦ ਸਰਫ਼ਰਾਜ਼ ਆਲਮ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ , ਪ੍ਰੋ.ਬਲਵਿੰਦਰ ਸ਼ਰਮਾਂ ਬਿੱਟੂ ਅਤੇ ਕਾਮਰੇਡ ਸੁਰਿੰਦਰ ਸਿੰਘ ਦਰਦੀ ਸਮੇਤ ਇਲਾਕੇ ਦੀਆਂ ਵੱਖ ਵੱਖ ਸ਼ਖਸ਼ੀਅਤਾਂ ਵੱਲੋਂ ਉਪਰੋਕਤ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਹੈ।
Get all latest content delivered to your email a few times a month.