ਤਾਜਾ ਖਬਰਾਂ
ਸਿੱਖ ਵਿਲੱਖਣਤਾ ਬਾਰੇ ਵਿਵਾਦਿਤ ਬਿਆਨ ਦੇ ਮਾਮਲੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 15 ਦਿਨਾਂ ਅੰਦਰ ਆਪਣਾ ਪੱਖ ਰੱਖਣ ਲਈ ਸੱਦਾ ਭੇਜਿਆ ਗਿਆ ਹੈ। ਸਿੱਖ ਸੰਸਥਾਵਾਂ, ਵਿਦਿਆਰਥੀਆਂ ਅਤੇ ਸੰਗਤਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਵਿੱਚ ਇੱਕ ਵੀਡੀਓ ਰੀਲ ਵੀ ਸ਼ਾਮਲ ਹੈ, ਜਿਸ ਵਿੱਚ ਵੀਸੀ ਉੱਤੇ ਗੁਰਮਤ ਸੰਬੰਧੀ ਅਣੁਚਿਤ ਭਾਸ਼ਾ ਵਰਤਣ ਦੇ ਦੋਸ਼ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪਸ਼ਟ ਕੀਤਾ ਕਿ ਸਿੱਖ ਕੌਮ ਦੀ ਵਿਲੱਖਣ ਪਛਾਣ ਗੁਰੂ ਸਾਹਿਬਾਂ ਦੀ ਬਖ਼ਸ਼ਿਸ਼ ਹੈ ਅਤੇ ਇਸ ‘ਤੇ ਸਵਾਲ ਚੁੱਕਣਾ ਗਲਤ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਇਹ ਧੜਿਆਂ ਦੀ ਲੜਾਈ ਹੈ, ਪੰਥ ਦੀ ਨਹੀਂ, ਅਤੇ ਅਕਾਲ ਤਖਤ ਦੇ ਹੁਕਮਾਂ ਦੀ ਪਾਲਣਾ ਸਭ ਲਈ ਲਾਜ਼ਮੀ ਹੈ। ਇਸ ਮੌਕੇ ਉਨ੍ਹਾਂ ਨੇ ਧਾਰਮਿਕ ਸਥਾਨਾਂ ਦੀਆਂ ਤਸਵੀਰਾਂ ਜਾਂ ਵੀਡੀਓਜ਼ ਨਾਲ ਏਆਈ ਰਾਹੀਂ ਛੇੜਛਾੜ ‘ਤੇ ਗੰਭੀਰ ਚਿੰਤਾ ਜਤਾਈ ਅਤੇ ਸਰਕਾਰਾਂ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।
Get all latest content delivered to your email a few times a month.