ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ 1 ਸਤੰਬਰ ਨੂੰ ਮੋਗਾ ਵਿੱਚ ਵੱਡੀ “ਫਤਿਹ ਰੈਲੀ” ਕਰੇਗੀ। ਇਹ ਰੈਲੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਦੀ ਵਾਪਸੀ ਨੂੰ ਲੋਕਾਂ ਦੀ ਵੱਡੀ ਜਿੱਤ ਵਜੋਂ ਮਨਾਉਣ ਲਈ ਕੀਤੀ ਜਾ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੇ ਬਿਲਡਰਾਂ ਨਾਲ ਮਿਲ ਕੇ 65,000 ਏਕੜ ਉਪਜਾਊ ਜ਼ਮੀਨ ਨੂੰ 30 ਹਜ਼ਾਰ ਕਰੋੜ ਰੁਪਏ ਦੇ ਸਮਝੌਤੇ ਰਾਹੀਂ ਹੜੱਪਣ ਦੀ ਸਾਜ਼ਿਸ਼ ਬਣਾਈ ਗਈ ਸੀ। ਪਰ ਅਕਾਲੀ ਦਲ ਦੇ ਵਰਕਰਾਂ, ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਵਪਾਰੀਆਂ ਨੇ ਇਕੱਠੇ ਹੋ ਕੇ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ, ਜਿਸ ਨਾਲ ਕੇਜਰੀਵਾਲ ਸਰਕਾਰ ਨੂੰ ਸਕੀਮ ਵਾਪਸ ਲੈਣੀ ਪਈ।
ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਫਤਿਹ ਰੈਲੀ ਵਿੱਚ ਸ਼ਾਮਿਲ ਹੋ ਕੇ ਆਪ ਸਰਕਾਰ ਵਿਰੁੱਧ ਆਪਣਾ ਸਪਸ਼ਟ ਸੁਰ ਉਠਾਉਣ।
Get all latest content delivered to your email a few times a month.