ਤਾਜਾ ਖਬਰਾਂ
ਦੇਸ਼ ਦੇ 79ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਇੱਕ ਸਾਦਗੀਪੂਰਨ ਸਮਾਗਮ ਦਾ ਆਯੋਜਨ ਕੀਤਾ ਗਿਆ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ (ਆਈ.ਏ.ਐੱਸ ਰਿਟਾ.) ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸੁਰੱਖਿਆ ਗਾਰਡਾਂ ਤੇ ਮੋਹਾਲੀ ਪੁਲਿਸ ਬਲ ਦੀ ਟੁਕੜੀ ਵੱਲੋਂ ਸਲਾਮੀ ਲਈ ਗਈ।
ਆਪਣੇ ਸੰਬੋਧਨ ਵਿੱਚ ਡਾ. ਅਮਰਪਾਲ ਸਿੰਘ ਨੇ ਸ਼ਹੀਦਾਂ ਅਤੇ ਆਜ਼ਾਦੀ ਸੈਨਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਅਜ਼ਾਦੀ ਬੇਅੰਤ ਕੁਰਬਾਨੀਆਂ ਨਾਲ ਮਿਲੀ ਹੈ, ਜਿਸਦੀ ਰੱਖਿਆ ਕਰਨਾ ਸਾਡੇ ਸਭ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਗਰੀਬੀ, ਅਸਮਾਨਤਾ ਅਤੇ ਪੁਰਾਣੀਆਂ ਸੋਚਾਂ ਤੋਂ ਮੁਕਤੀ ਹਾਸਲ ਕਰਨ ਦੀ ਲੋੜ ਹੈ। ਟੈਕਨਾਲੋਜੀ ਦੇ ਇਸ ਯੁੱਗ ਵਿੱਚ, ਮਨੁੱਖਤਾ ਅਤੇ ਏਕਤਾ ਦੇ ਆਧਾਰ ’ਤੇ ਦੇਸ਼ ਨੂੰ ਨਵੀਆਂ ਉੱਚਾਈਆਂ ’ਤੇ ਲਿਜਾਣ ਲਈ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਸਹੀ ਦਿਸ਼ਾ ਦੇਣਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।
ਇਸ ਮੌਕੇ ਬੋਰਡ ਦੇ ਸਕੱਤਰ ਗੁਰਿੰਦਰ ਸਿੰਘ ਸੋਢੀ (ਪੀ.ਸੀ.ਐੱਸ), ਹੋਰ ਅਧਿਕਾਰੀ, ਕਰਮਚਾਰੀ ਅਤੇ ਜੱਥੇਬੰਦੀ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ। ਸਮਾਗਮ ਦੇ ਅੰਤ ਵਿੱਚ ਸਟੇਜ ਕੋਆਰਡੀਨੇਟਰ ਹਰਮਨਜੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮਾਗਮ ਵਿੱਚ ਪਹੁੰਚਣ ਵਾਲੇ ਸਭ ਦਾ ਧੰਨਵਾਦ ਕੀਤਾ।
Get all latest content delivered to your email a few times a month.