ਤਾਜਾ ਖਬਰਾਂ
ਗੁਰਦਾਸਪੁਰ ਦੀ ਸੈਣੀ ਸਭਾ ਦਾ ਇੱਕ ਵਫ਼ਦ ਬਖ਼ਸ਼ੀਸ਼ ਸਿੰਘ ਸੈਣੀ ਦੀ ਅਗਵਾਈ ਹੇਠ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਯਤਨਾਂ ਨਾਲ ਮੰਤਰੀ ਹਰਦੀਪ ਸਿੰਘ ਮੁੰਡਿਆ ਨਾਲ ਮਿਲਿਆ। ਇਸ ਦੌਰਾਨ ਵਫ਼ਦ ਨੇ ਭਾਈਚਾਰੇ ਦੇ ਮੁੱਦਿਆਂ ਤੇ ਮੰਗਾਂ ਨੂੰ ਮੁੱਖ ਮੰਤਰੀ ਦੇ ਨਾਮ ਇੱਕ ਪੱਤਰ ਰਾਹੀਂ ਪੇਸ਼ ਕੀਤਾ।
ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਸੈਣੀ ਭਾਈਚਾਰੇ ਦੀਆਂ ਮੰਗਾਂ ਨੂੰ ਉਹ ਨਿਜੀ ਤੌਰ ਤੇ ਮੁੱਖ ਮੰਤਰੀ ਸਾਹਮਣੇ ਰੱਖਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਭਾਈਚਾਰੇ ਦੇ ਹਿੱਤਾਂ ਨੂੰ ਕਿਸੇ ਵੀ ਹਾਲਤ ਵਿੱਚ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ।
ਰਮਨ ਬਹਿਲ ਨੇ ਵੀ ਮੰਤਰੀ ਅੱਗੇ ਸੈਣੀ ਸਮਾਜ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਨ ਦੀ ਪੁਰਜੋਰ ਮੰਗ ਕੀਤੀ ਅਤੇ ਦੱਸਿਆ ਕਿ ਸਰਕਾਰ ਵੱਲੋਂ ਸੈਣੀ ਵੈਲਫੇਅਰ ਬੋਰਡ ਦਾ ਗਠਨ ਵੀ ਕੀਤਾ ਗਿਆ ਹੈ। ਸੈਣੀ ਸਭਾ ਦੇ ਮੈਂਬਰਾਂ ਨੇ ਆਸ ਜਤਾਈ ਕਿ ਸਰਕਾਰ ਉਨ੍ਹਾਂ ਦੇ ਭਰੋਸੇ ’ਤੇ ਖਰੀ ਉਤਰੇਗੀ।
ਇਸ ਵਫ਼ਦ ਵਿੱਚ ਦਰਸ਼ਨ ਸਿੰਘ, ਮਲਕੀਤ ਸਿੰਘ, ਕੰਵਲਜੀਤ ਸਿੰਘ ਰੱਬ, ਸੁਰੇਸ਼ ਸੈਣੀ, ਕਰਮ ਸਿੰਘ, ਬਲਜਿੰਦਰ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ, ਆਰ.ਐਸ. ਬੁਡਵਾਲ, ਗੁਰਦੀਪ ਸਿੰਘ, ਜਰਨੈਲ ਸਿੰਘ, ਮੰਨਨ ਸੈਣੀ, ਦਰਕੀਤਰ ਸਿੰਘ ਸਮੇਤ ਹੋਰ ਮੈਂਬਰ ਵੀ ਸ਼ਾਮਿਲ ਸਨ।
Get all latest content delivered to your email a few times a month.