ਤਾਜਾ ਖਬਰਾਂ
ਅੰਮ੍ਰਿਤਸਰ ਦੇ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਹਾਲ ਹੀ ਵਿੱਚ ਪੰਜਾਬ ਕੁਸ਼ਤੀ ਸੰਘ ਦੇ ਪ੍ਰਧਾਨ ਵਜੋਂ ਆਪਣਾ ਨਵਾਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਹ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਵਿੱਚ ਕੇਂਦਰੀ ਸੱਭਿਆਚਾਰ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮਿਲੇ।
ਇਸ ਦੌਰਾਨ, ਅਕਸ਼ੈ ਸ਼ਰਮਾ ਨੇ ਆਪਣੇ ਨਵੇਂ ਕਾਰਜਕਾਲ ਲਈ ਕੇਂਦਰੀ ਮੰਤਰੀ ਦਾ ਆਸ਼ੀਰਵਾਦ ਲਿਆ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਨੂੰ ਮਹੱਤਵਪੂਰਣ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁਲਾਕਾਤ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨ ਵਾਲੀ ਰਹੀ।
ਅਕਸ਼ੈ ਸ਼ਰਮਾ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਦੇ ਪਹਿਲਵਾਨਾਂ ਅਤੇ ਖੇਡਾਂ ਲਈ ਪੂਰੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਉਹਨਾਂ ਦਾ ਬਣਦਾ ਹੱਕ ਮਿਲੇ, ਇਸ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਪ੍ਰਾਇਰਟੀ ਰਹੇਗੀ। ਕੇਂਦਰੀ ਮੰਤਰੀ ਨਾਲ ਮੁਲਾਕਾਤ ਨੇ ਉਨ੍ਹਾਂ ਦੇ ਇਰਾਦਿਆਂ ਨੂੰ ਹੋਰ ਪੱਕਾ ਕੀਤਾ ਹੈ ਅਤੇ ਉਹ ਖੇਡਾਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਤਸੁਕ ਹਨ।
Get all latest content delivered to your email a few times a month.