ਤਾਜਾ ਖਬਰਾਂ
ਚੰਡੀਗੜ੍ਹ- ਕਪੂਰਥਲਾ ਵਿੱਚ ਇੱਕ ਪੀਆਰਟੀਸੀ ਬੱਸ ਵਿੱਚੋਂ ਭਾਰੀ ਮਾਤਰਾ ਵਿੱਚ ਭੁੱਕੀ ਬਰਾਮਦ ਹੋਈ ਹੈ। ਪੁਲਿਸ ਨੇ ਮੰਗਲਵਾਰ ਨੂੰ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਕਾਰਵਾਈ ਫਗਵਾੜਾ ਪੁਲਿਸ ਵੱਲੋਂ ਕੀਤੀ ਗਈ ਹੈ। ਪੁਲਿਸ ਸਟੇਸ਼ਨ ਸਿਟੀ ਫਗਵਾੜਾ ਵਿਖੇ ਤਾਇਨਾਤ ਏਐਸਆਈ ਜਤਿੰਦਰ ਜਤਿੰਦਰ ਪਾਲ ਨੂੰ ਗੁਪਤ ਸੂਚਨਾ ਮਿਲੀ। ਇਸ 'ਤੇ ਉਨ੍ਹਾਂ ਨੇ ਫਗਵਾੜਾ ਬੱਸ ਸਟੈਂਡ 'ਤੇ ਚੈਕਿੰਗ ਕੀਤੀ। ਦਿੱਲੀ-ਕਪੂਰਥਲਾ ਰੂਟ 'ਤੇ ਚੱਲ ਰਹੀ ਪੀਆਰਟੀਸੀ ਬੱਸ (ਪੀਬੀ-08-ਈਡਬਲਯੂ-5159) ਵਿੱਚੋਂ 53.5 ਕਿਲੋ ਭੁੱਕੀ ਬਰਾਮਦ ਕੀਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਹੁਸ਼ਿਆਰਪੁਰ ਨਿਵਾਸੀ ਹਰਦੇਵ ਸਿੰਘ ਅਤੇ ਤਰਨਤਾਰਨ ਨਿਵਾਸੀ ਲਵਪ੍ਰੀਤ ਸਿੰਘ ਸ਼ਾਮਲ ਹਨ। ਐਸਐਚਓ ਊਸ਼ਾ ਰਾਣੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿੱਛ ਲਈ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
Get all latest content delivered to your email a few times a month.