ਤਾਜਾ ਖਬਰਾਂ
ਅਜਨਾਲਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ ਜਦੋਂ ਮੌਜੂਦਾ ਕੌਂਸਲਰ ਨੰਦ ਲਾਲ ਬਾਓ ਨੇ ਪਾਰਟੀ ਛੱਡ ਕੇ ਭਾਜਪਾ ਦਾ ਰੁਖ ਕੀਤਾ। ਉਹ ਸਾਬਕਾ ਵਿਧਾਇਕ ਅਤੇ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਕਮਲ ਦਾ ਚਿੰਨ੍ਹ ਫੜਦੇ ਹੋਏ ਭਾਜਪਾ ਵਿੱਚ ਸ਼ਾਮਿਲ ਹੋਏ।
ਨੰਦ ਲਾਲ ਬਾਓ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਨੂੰ ਕਦੇ ਵੀ ਮਾਣ-ਸਨਮਾਨ ਨਹੀਂ ਮਿਲਿਆ ਅਤੇ ਉਹਨਾਂ ਦੀ ਵਾਰਡ ਦੇ ਕੰਮਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ। ਇਸ ਕਰਕੇ ਉਹਨਾਂ ਨੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ।
ਇਸ ਮੌਕੇ ਬੋਨੀ ਅਜਨਾਲਾ ਨੇ ਕਿਹਾ ਕਿ ਭਾਜਪਾ ਸਦਾ ਹੀ ਵਰਕਰਾਂ ਨੂੰ ਬਣਦਾ ਸਨਮਾਨ ਦਿੰਦੀ ਹੈ ਅਤੇ ਨੰਦ ਲਾਲ ਬਾਓ ਦੇ ਆਉਣ ਨਾਲ ਪਾਰਟੀ ਦੀ ਤਾਕਤ ਹੋਰ ਵੱਧੇਗੀ।
Get all latest content delivered to your email a few times a month.