ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦੇ ਅੰਦਰ ਅੱਜ ‘ਰੰਗਲਾ ਪੰਜਾਬ ਮਿਸ਼ਨ’ ਨੂੰ ਲੈ ਕੇ ਵੱਡੀ ਬਹਿਸ ਹੋਈ। ਜਿੱਥੇ ਵਿਰੋਧੀ ਧਿਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਨਿਸ਼ਾਨਾ ਬਣਾਉਂਦਿਆਂ ਇਸਨੂੰ "ਕੰਗਲਾ ਪੰਜਾਬ" ਕਹਿ ਕੇ ਕੋਸਿਆ, ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਰੋਧੀਆਂ ਦੇ ਖ਼ਿਲਾਫ਼ ਤਿੱਖੇ ਸੁਰ ਵਿੱਚ ਉਤਰੇ।
ਡਾ. ਬਲਬੀਰ ਸਿੰਘ ਨੇ ਸਿੱਧਾ ਵਿਰੋਧੀ ਧਿਰ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਨ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਇਹ ਤਾਂ ਦੱਸਣ ਕਿ ਉਹਨਾਂ ਨੇ ਆਪਣੇ ਰਾਜ ਦੌਰਾਨ ਪੰਜਾਬ ਲਈ ਕੀ ਯੋਗਦਾਨ ਦਿੱਤਾ? ਉਹਨਾਂ ਕਿਹਾ ਕਿ "ਕੰਗਲਾ ਪੰਜਾਬ" ਬਣਾਉਣ ਵਾਲੇ ਵਿਰੋਧੀ ਹਨ ਅਤੇ ਮੌਜੂਦਾ ਸਰਕਾਰ ਪੰਜਾਬ ਨੂੰ "ਰੰਗਲਾ" ਬਣਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।
ਸਿਹਤ ਮੰਤਰੀ ਨੇ ਹੜਾਂ ਦੇ ਸਮੇਂ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦਾ ਵੀ ਖ਼ਾਸ ਜ਼ਿਕਰ ਕੀਤਾ। ਉਹਨਾਂ ਦੱਸਿਆ ਕਿ ਹੜ ਆਉਂਦੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੇ ਗਰਾਊਂਡ ਲੈਵਲ 'ਤੇ ਤੁਰੰਤ ਕੰਮ ਸ਼ੁਰੂ ਕਰ ਦਿੱਤਾ ਸੀ। ਐਮਰਜੈਂਸੀ ਸੇਵਾਵਾਂ ਨੂੰ ਐਕਟਿਵ ਕੀਤਾ ਗਿਆ ਅਤੇ 170 ਐਂਬੂਲੈਂਸ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਭੇਜ ਕੇ ਲੋਕਾਂ ਦੀ ਸੇਵਾ ਕੀਤੀ ਗਈ।
ਡਾ. ਬਲਬੀਰ ਨੇ ਕਿਹਾ ਕਿ ਇਸ ਸਮੇਂ ਸਾਰੇ ਪੰਜਾਬੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਖੜਨਾ ਚਾਹੀਦਾ ਹੈ। ਨਾਲ ਹੀ ਉਹਨਾਂ ਕੇਂਦਰ ਸਰਕਾਰ ਉੱਤੇ ਪੰਜਾਬ ਨਾਲ ਵਿਤਕਰੇ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਮੋਦੀ ਸਰਕਾਰ ਨੇ ਹੜ ਪ੍ਰਭਾਵਿਤ ਪੰਜਾਬ ਲਈ ਇੱਕ ਰੁਪਇਆ ਵੀ ਜਾਰੀ ਨਹੀਂ ਕੀਤਾ।
Get all latest content delivered to your email a few times a month.