ਤਾਜਾ ਖਬਰਾਂ
ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਸੂਬੇ ਦੀ ਲੀਡਰਸ਼ਿਪ ਦਾ ਐਲਾਨ ਕਰ ਦਿੱਤਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਅਣਕਿਆਸੀ ਹਾਰ ਅਤੇ ਇਸ ਤੋਂ ਬਾਅਦ ਚੱਲ ਰਹੀ ਭਾਰੀ ਗੁੱਟਬੰਦੀ ਦਾ ਸਾਹਮਣਾ ਕਰ ਰਹੀ ਕਾਂਗਰਸ ਪਾਰਟੀ ਲਈ ਇਹ ਫੈਸਲਾ ਵੱਡੀ ਰਾਹਤ ਲੈ ਕੇ ਆਇਆ ਹੈ।
ਪਾਰਟੀ ਹਾਈਕਮਾਂਡ ਵੱਲੋਂ ਜਾਰੀ ਸੂਚਨਾ ਮੁਤਾਬਕ:
ਸੂਬਾ ਪ੍ਰਧਾਨ: ਸਾਬਕਾ ਮੰਤਰੀ ਰਾਓ ਨਰਿੰਦਰ ਸਿੰਘ ਨੂੰ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ (HPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਵਿਰੋਧੀ ਧਿਰ ਦੇ ਨੇਤਾ: ਸੂਬੇ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਹਰਿਆਣਾ ਕਾਂਗਰਸ ਵਿਧਾਇਕ ਦਲ (CLP) ਦਾ ਨੇਤਾ ਬਣਾਇਆ ਗਿਆ ਹੈ, ਜਿਸ ਦਾ ਮਤਲਬ ਹੈ ਕਿ ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹੋਣਗੇ।
ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਉਦੈ ਭਾਨ ਹਰਿਆਣਾ ਕਾਂਗਰਸ ਦੇ ਪ੍ਰਧਾਨ ਸਨ, ਜਿਨ੍ਹਾਂ ਨੂੰ ਹੁੱਡਾ ਦੇ ਨੇੜਲੇ ਮੰਨਿਆ ਜਾਂਦਾ ਸੀ। ਹੁਣ ਰਾਓ ਨਰਿੰਦਰ ਸਿੰਘ ਦੀ ਨਿਯੁਕਤੀ ਨਾਲ ਪਾਰਟੀ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਕਾਬੂ ਕਰਨ ਅਤੇ ਸਾਰੇ ਗੁੱਟਾਂ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਈਕਮਾਂਡ ਨੇ ਉਮੀਦ ਜਤਾਈ ਹੈ ਕਿ ਨਵੀਂ ਲੀਡਰਸ਼ਿਪ ਆਉਣ ਵਾਲੀਆਂ ਚੁਣੌਤੀਆਂ ਲਈ ਪਾਰਟੀ ਨੂੰ ਮਜ਼ਬੂਤ ਕਰੇਗੀ।
Get all latest content delivered to your email a few times a month.