ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਬਦਲਾਅ ਆਇਆ ਹੈ। ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਰਸਮੀ ਤੌਰ 'ਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ, ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਇਸ ਮੌਕੇ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਮੌਜੂਦ ਸਨ, ਜਿਨ੍ਹਾਂ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਇੱਕ ਦਿਨ ਪਹਿਲਾਂ, ਅਨਿਲ ਜੋਸ਼ੀ ਨੇ ਦਿੱਲੀ ਵਿਖੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਕਾਂਗਰਸ ਵਿੱਚ ਆਉਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।
ਅਨਿਲ ਜੋਸ਼ੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਪਾਰਟੀ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ, ਖਾਸ ਕਰਕੇ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ।
Get all latest content delivered to your email a few times a month.