IMG-LOGO
ਹੋਮ ਪੰਜਾਬ: ਸੁਲਤਾਨਪੁਰ ਲੋਧੀ ਬਲਾਕ ਸੰਮਤੀ ਚੋਣਾਂ: AAP ਨੇ ਮਾਰੀ ਬਾਜ਼ੀ, ਵਿਦਿਆ...

ਸੁਲਤਾਨਪੁਰ ਲੋਧੀ ਬਲਾਕ ਸੰਮਤੀ ਚੋਣਾਂ: AAP ਨੇ ਮਾਰੀ ਬਾਜ਼ੀ, ਵਿਦਿਆ ਰਾਣੀ ਚੇਅਰਮੈਨ ਤੇ ਲਾਭ ਸਿੰਘ ਨਬੀਪੁਰ ਵਾਈਸ ਚੇਅਰਮੈਨ ਚੁਣੇ

Admin User - Mar 16, 2026 04:25 PM
IMG

ਸੁਲਤਾਨਪੁਰ ਲੋਧੀ ਵਿੱਚ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਦਿਨ ਭਰ ਸਿਆਸੀ ਤਣਾਅ ਅਤੇ ਹਲਚਲ ਦੇ ਮਾਹੌਲ ਵਿਚ ਆਖਿਰਕਾਰ ਆਮ ਆਦਮੀ ਪਾਰਟੀ ਨੇ ਦੋਵੇਂ ਅਹੁਦੇ ਆਪਣੇ ਨਾਮ ਕਰ ਲਏ। ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਵਿਦਿਆ ਰਾਣੀ ਨੂੰ ਬਲਾਕ ਸੰਮਤੀ ਦਾ ਚੇਅਰਮੈਨ ਅਤੇ ਲਾਭ ਸਿੰਘ ਨਬੀਪੁਰ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।

ਚੋਣਾਂ ਦੌਰਾਨ ਵਿਵਾਦ ਵੀ ਸਾਹਮਣੇ ਆਇਆ। ਇਸ ਸਬੰਧੀ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਸਮਰਥਕਾਂ ਨੇ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਚੋਣ ਪ੍ਰਕਿਰਿਆ ‘ਤੇ ਸਵਾਲ ਖੜ੍ਹੇ ਕੀਤੇ। ਰਾਣਾ ਇੰਦਰ ਪ੍ਰਤਾਪ ਸਿੰਘ ਨੇ ਦੋਸ਼ ਲਗਾਇਆ ਕਿ ਚੋਣ ਦੌਰਾਨ ਵੱਡੇ ਪੱਧਰ ‘ਤੇ ਧੱਕੇਸ਼ਾਹੀ ਹੋਈ ਅਤੇ ਲੋਕਤੰਤਰਕ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਸੈਸ਼ਨ ਹੋਣ ਦੇ ਬਾਵਜੂਦ ਇੱਥੇ ਮੌਜੂਦ ਰਹੇ ਤਾਂ ਜੋ ਮਾਮਲੇ ਨੂੰ ਨਜ਼ਦੀਕ ਤੋਂ ਦੇਖ ਸਕਣ ਅਤੇ ਇਸ ਮਾਮਲੇ ‘ਚ ਆਪਣੀ ਲੜਾਈ ਜਾਰੀ ਰੱਖਣਗੇ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬਲਾਕ ਸੰਮਤੀ ਦੀ ਚੋਣ ਪੂਰੀ ਤਰ੍ਹਾਂ ਕਾਨੂੰਨੀ ਅਤੇ ਲੋਕਤੰਤਰਕ ਢੰਗ ਨਾਲ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਮੀਦਵਾਰਾਂ ਦੀ ਜਿੱਤ ਲੋਕਾਂ ਦੇ ਭਰੋਸੇ ਅਤੇ ਸਮਰਥਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨਵੇਂ ਚੁਣੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਵੀ ਦਿੱਤੀ।

ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਧੱਕੇਸ਼ਾਹੀ ਦੇ ਦੋਸ਼ ਬੇਬੁਨਿਆਦ ਹਨ। ਸੱਜਣ ਸਿੰਘ ਚੀਮਾ ਮੁਤਾਬਕ ਹਰਵਿੰਦਰ ਸਿੰਘ ਲਾਲੀ ਦੇ ਮਾਮਲੇ ਵਿੱਚ ਪੁਲਿਸ ਆਪਣੀ ਕਾਨੂੰਨੀ ਕਾਰਵਾਈ ਕਰ ਰਹੀ ਸੀ ਕਿਉਂਕਿ ਉਸ ਖ਼ਿਲਾਫ ਪਹਿਲਾਂ ਤੋਂ ਮਾਮਲਾ ਦਰਜ ਸੀ।

ਚੋਣਾਂ ਦੇ ਮੱਦੇਨਜ਼ਰ ਦਿਨ ਭਰ ਬੀਡੀਪੀਓ ਦਫ਼ਤਰ ਦੇ ਆਲੇ-ਦੁਆਲੇ ਸਿਆਸੀ ਗਤੀਵਿਧੀਆਂ ਤੇਜ਼ ਰਹੀਆਂ। ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਮੌਕੇ ‘ਤੇ ਪੁਲਿਸ ਵੱਲੋਂ ਸੁਰੱਖਿਆ ਦੇ ਖਾਸ ਇੰਤਜ਼ਾਮ ਕੀਤੇ ਗਏ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.