2023-02-02 16:01:20 ( ਖ਼ਬਰ ਵਾਲੇ ਬਿਊਰੋ )
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ 3 ਫਰਵਰੀ ਨੂੰ ਆਪਣੀ ਪ੍ਰੇਮਿਕਾ ਪਲਕ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਕਰਨ ਔਜਲਾ ਨੇ ਸਾਲ 2019 ਵਿੱਚ ਆਪਣੀ ਪ੍ਰੇਮਿਕਾ ਪਲਕ ਨਾਲ ਮੰਗਣੀ ਕੀਤੀ ਸੀ। ਉਦੋਂ ਤੋਂ ਹੀ ਗਾਇਕ ਦੇ ਪ੍ਰਸ਼ੰਸਕ ਉਨ੍ਹਾਂ ਦੇ ਵਿਆਹ ਦਾ ਇੰਤਜ਼ਾਰ ਕਰ ਰਹੇ ਸਨ। ਅਜਿਹੇ 'ਚ ਹੁਣ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਰਿਪੋਰਟਾਂ ਮੁਤਾਬਕ ਪਲਕ ਕੈਨੇਡਾ ਦੀ ਰਹਿਣ ਵਾਲੀ ਹੈ ਅਤੇ ਪੇਸ਼ੇ ਤੋਂ ਮੇਕਅਪ ਆਰਟਿਸਟ ਹੈ ਅਤੇ 'ਪੀਕੇਆਰ ਮੇਕਅੱਪ ਸਟੂਡੀਓ' ਦੀ ਮਾਲਕ ਹੈ।