2023-03-22 09:29:42 ( ਖ਼ਬਰ ਵਾਲੇ ਬਿਊਰੋ )
ਅਫਗਾਨਿਸਤਾਨ 'ਚ ਬੀਤੀ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ਤੋਂ ਇਲਾਵਾ ਪਾਕਿਸਤਾਨ ਅਤੇ ਭਾਰਤ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਨੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚ ਤਬਾਹੀ ਮਚਾਈ ਹੈ। ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ, ਜਦੋਂਕਿ 150 ਤੋਂ ਵੱਧ ਜ਼ਖ਼ਮੀ ਹੋ ਗਏ। ਹਾਲਾਂਕਿ ਭਾਰਤ 'ਚ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਦੱਸਿਆ ਕਿ ਅਫਗਾਨਿਸਤਾਨ ਵਿੱਚ ਭੂਚਾਲ ਦੀ ਤੀਬਰਤਾ 6.6 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਫੈਜ਼ਾਬਾਦ ਤੋਂ 133 ਕਿਲੋਮੀਟਰ ਦੱਖਣ-ਪੂਰਬ ਵਿਚ ਹਿੰਦੂਕੁਸ਼ ਖੇਤਰ ਵਿਚ ਸੀ। ਭੂਚਾਲ ਦਾ ਕੇਂਦਰ 156 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਦੇ ਝਟਕੇ ਅਫਗਾਨਿਸਤਾਨ, ਤੁਰਕਮੇਨਿਸਤਾਨ, ਕਜ਼ਾਕਿਸਤਾਨ, ਪਾਕਿਸਤਾਨ, ਭਾਰਤ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਚੀਨ ਅਤੇ ਕਿਰਗਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ।