2023-03-23 11:49:44 ( ਖ਼ਬਰ ਵਾਲੇ ਬਿਊਰੋ )
ਪੰਜਾਬ ਦੇ ਬਹਾਦਰ ਪੁੱਤਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।ਸੀਐਮ ਮਾਨ ਦੀ ਆਮਦ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ।
ਸੀਐਮ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।ਇਸ ਤੋਂ ਬਾਅਦ ਮਾਨ ਸਿੱਧੇ ਦਿੱਲੀ ਜੰਤਰ-ਮੰਤਰ ਲਈ ਰਵਾਨਾ ਹੋਣਗੇ। ਇੱਥੇ ਉਹ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਦੀ ਸ਼ੁਰੂਆਤ 'ਚ ਸ਼ਾਮਲ ਹੋ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜਨ ਸਭਾ ਨੂੰ ਸੰਬੋਧਨ ਕਰਨਗੇ।