2023-03-23 12:04:14 ( ਖ਼ਬਰ ਵਾਲੇ ਬਿਊਰੋ )
ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ 2019 ਵਿੱਚ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਮਾਮਲੇ ਵਿੱਚ ਅੱਜ ਸੂਰਤ ਦੀ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ ਅਤੇ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦਈਏ ਕਿ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈl
ਦਰਅਸਲ ਮੋਦੀ ਸਰਨੇਮ ‘ਤੇ ਟਿੱਪਣੀ ਕਰਨ ‘ਤੇ ਰਾਹੁਲ ਖਿਲਾਫ ਅਪਰਾਧਿਕ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਅੱਜ ਫੈਸਲਾ ਸੁਣਾਇਆ ਹੈ। ਰਾਹੁਲ ਵੀਰਵਾਰ ਸਵੇਰੇ ਹੀ ਸੂਰਤ ਲਈ ਰਵਾਨਾ ਹੋ ਗਏ ਸਨ।