2023-03-23 13:01:42 ( ਖ਼ਬਰ ਵਾਲੇ ਬਿਊਰੋ )
ਮੁੰਬਈ ਦੇ ਮਰੀਨ ਡਰਾਈਵ 'ਤੇ ਇਕ ਪੋਸਟਰ ਲਗਾਇਆ ਗਿਆ ਹੈ ਜਿਸ ਵਿਚ ਸਮੁੱਚੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਸ ਸਬੰਧੀ ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਅਪੀਲ ਕਰਕੇ ਇਸ ਨੂੰ ਹਟਾਉਣ ਲਈ ਕਿਹਾ ਹੈ। ਉਨ੍ਹਾਂ ਟਵੀਟ ਕੀਤਾ, 'ਇਹ ਪੋਸਟਰ ਮਰੀਨ ਡਰਾਈਵ, ਮੁੰਬਈ ਸਮੁੱਚੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਇੱਥੋਂ ਤੱਕ ਕਿ ਅੰਮ੍ਰਿਤ ਸ਼ਬਦ ਵੀ ਦੋਹਰੇ ਅਰਥਾਂ ਵਿੱਚ ਲਿਖਿਆ ਗਿਆ ਹੈ ਜੋ ਬਹੁਤ ਹੀ ਇਤਰਾਜ਼ਯੋਗ ਹੈ। ਮੈਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਅਪੀਲ ਕਰਦਾ ਹਾਂ ਕਿ ਉਹ ਫਿਰਕੂ ਭਾਵਨਾਵਾਂ ਭੜਕਾਉਣ ਵਾਲੇ ਅਜਿਹੇ ਪੋਸਟਰਾਂ ਨੂੰ ਹਟਾਉਣ ਦਾ ਹੁਕਮ ਦੇਣ।