2023-03-23 13:36:50 ( ਖ਼ਬਰ ਵਾਲੇ ਬਿਊਰੋ )
ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਦਾਲਤ 'ਚ ਪਹੁੰਚੇ ਹਨ। ਉਨ੍ਹਾਂ ਨਾਲ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਹਨ। ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਅਦਾਲਤ ਨੇ 23 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੁਖਮਿੰਦਰ ਸਿੰਘ ਮਾਨ ਨੂੰ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ।