2023-03-23 13:50:35 ( ਖ਼ਬਰ ਵਾਲੇ ਬਿਊਰੋ )
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਵੀਰਵਾਰ ਯਾਨੀ ਅੱਜ ਭਾਰੀ ਪੁਲਿਸ ਸੁਰੱਖਿਆ ਵਿਚਾਲੇ ਅੰਮ੍ਰਿਤਸਰ ਦੀ ਬਾਬਾ ਬਕਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਉਸ ਨੂੰ ਪਹਿਲਾਂ 23 ਮਾਰਚ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਮੁਲਜ਼ਮਾਂ ਦੇ ਵਕੀਲ ਸ਼ੁਕਰਗੁਜ਼ਾਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਇੱਕ ਕੇਸ ਵਿੱਚ ਅੰਮ੍ਰਿਤਸਰ ਦੀ ਬਾਬਾ ਬਕਾਲਾ ਅਦਾਲਤ ਨੇ 11 ਮੁਲਜ਼ਮਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ।