2023-05-25 17:16:57 ( ਖ਼ਬਰ ਵਾਲੇ ਬਿਊਰੋ )
ਦਿੱਲੀ 'ਚ ਸੇਵਾਵਾਂ ਦੇ ਕੰਟਰੋਲ 'ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾਉਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਵਿਆਪੀ ਦੌਰੇ 'ਤੇ ਹਨ। ਕੇਜਰੀਵਾਲ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁੰਬਈ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸ਼ਰਦ ਪਵਾਰ ਨੇ ਕੇਜਰੀਵਾਲ ਨੂੰ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਦੇਣ ਦੀ ਗੱਲ ਆਖੀ ਹੈ। ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ NCP ਦੇ ਪ੍ਰਧਾਨ ਸ਼ਰਦ ਪਵਾਰ ਨੇ ਪ੍ਰੈੱਸ ਕਾਨਫਰੰਸ ਕੀਤੀ। ਕੇਜਰੀਵਾਲ ਨੇ ਕਿਹਾ ਕਿ 8 ਸਾਲ ਤੱਕ ਦਿੱਲੀ ਦੇ ਅਧਿਕਾਰਾਂ ਦੀ ਲੜਾਈ ਲੜੀ ਹੈ। ਸਾਡੇ ਤੋਂ ਲਗਾਤਾਰ ਸ਼ਕਤੀਆਂ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਸੰਸਦ ਵਿਚ ਬਿੱਲ ਪਾਸ ਹੋਣ ਨਹੀਂ ਦੇਣਾ ਹੈ। ਗੈਰ-ਭਾਜਪਾ ਦਲ ਨਾਲ ਆਓ ਤਾਂ ਆਰਡੀਨੈਂਸ ਡਿੱਗ ਜਾਵੇਗਾ। ਇਹ ਆਰਡੀਨੈਂਸ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਲਿਆਂਦਾ ਗਿਆ ਹੈ। ਰਾਜ ਸਭਾ ਵਿਚ ਜੇਕਰ ਬਿੱਲ ਡਿੱਗ ਜਾਂਦਾ ਹੈ ਤਾਂ ਇਸ ਨੂੰ 2024 ਦਾ ਸੈਮੀਫਾਈਨਲ ਮੰਨੋ। ਭਾਜਪਾ ਦੀ ਸਰਕਾਰ ਨਹੀਂ ਆਉਣ ਵਾਲੀ ਹੈ।