2023-05-27 13:19:05 ( ਖ਼ਬਰ ਵਾਲੇ ਬਿਊਰੋ )
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਰਤਾਨੀਆ ਗਏ ਹੋਏ ਹਨ। ਇੱਥੇ ਉਨ੍ਹਾਂ ਨੇ ਦੋ ਬਿ੍ਰਟਿਸ ਸਿੱਖ ਸੰਸਦ ਮੈਂਬਰਾਂ ਪ੍ਰੀਤ ਕੌਰ ਗਿੱਲ ਅਤੇ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ। ਦੋਵੇਂ ਸਿੱਖ ਸੰਸਦ ਮੈਂਬਰਾਂ ਨੇ ਬਲਕੌਰ ਸਿੰਘ ਲਈ ਇਨਸਾਫ ਦੀ ਲੜਾਈ ਵਿੱਚ ਪਰਿਵਾਰ ਦਾ ਸਾਥ ਦੇਣ ਦਾ ਵਾਅਦਾ ਕੀਤਾ। ਬਲਕੌਰ ਵਿਦੇਸ਼ ’ਚ ਸਿੱਧੂ ਦਾ ਹੋਲੋਗ੍ਰਾਮ ਤਿਆਰ ਕਰਵਾ ਰਿਹਾ ਹੈ। ਉਮੀਦ ਹੈ ਕਿ 29 ਮਈ ਨੂੰ ਮੂਸੇਵਾਲਾ ਦੀ ਬਰਸੀ ਮੌਕੇ ਇਹ ਹੋਲੋਗ੍ਰਾਮ ਉਨ੍ਹਾਂ ਦੇ ਸਮਰਥਕਾਂ ਵਿਚਕਾਰ ਆ ਸਕਦੇ ਹਨ।ਦੱਸ ਦਈਏ ਕਿ ਇੰਗਲੈਂਡ ਦੇ ਸੰਸਦ ਮੈਂਬਰਾਂ ਨੇ ਵੀ ਬਲਕੌਰ ਸਿੰਘ ਨੂੰ ਮੂਸੇਵਾਲਾ ਦੇ ਇਨਸਾਫ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਵਾਅਦਾ ਦਿੱਤਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਤਸਵੀਰ ਕਾਫੀ ਜ਼ਿਆਦਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਫੋਟੋ ਨੂੰ ਟੀਵੀ ਚੈਨਲ ਬਰਿੱਟ ਏਸ਼ੀਆ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ।