2023-05-28 16:09:47 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ : ਮਨੀ ਲਾਂਡਰਿੰਗ ਮਾਮਲੇ ਵਿਚ ਤਿਹਾੜ ਜੇਲ ਵਿਚ ਬੰਦ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਹਾਲ ਹੀ ਵਿਚ ਜ਼ਮਾਨਤ ਮਿਲ ਗਈ ਹੈ। ਖ਼ਰਾਬ ਸਿਹਤ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 6 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿਤੀ ਹੈ। ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਸਰਕਾਰ ਦੇ ਐਲਐਨਜੇਪੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਉਨ੍ਹਾਂ ਦਾ ਹਾਲ ਜਾਣਨ ਲਈ ਪਹੁੰਚੇ। ਸੀਐਮ ਕੇਜਰੀਵਾਲ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਆਪਣੀ ਸਾਂਝ ਦਾ ਪ੍ਰਗਟਾਵਾ ਕੀਤਾ। ਸੀਐਮ ਕੇਜਰੀਵਾਲ ਨੇ ਵੀ ਮੁਲਾਕਾਤ ਦੀਆਂ ਕਈ ਤਸਵੀਰਾਂ ਆਪਣੇ ਟਵਿਟਰ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ। ਸੀਐਮ ਅਰਵਿੰਦ ਕੇਜਰੀਵਾਲ ਨੇ ਲਿਖਿਆ- 'ਬਹਾਦਰ ਆਦਮੀ ਨੂੰ ਮਿਲੋ... ਹੀਰੋ...'