2023-05-29 11:14:43 ( ਖ਼ਬਰ ਵਾਲੇ ਬਿਊਰੋ )
ਪਟਿਆਲਾ: ਸਮਾਣਾ ਦੇ ਪਿੰਡ ਰੰਧਾਵਾ ਦੇ ਸ਼ਹੀਦ ਕਾਂਸਟੇਬਲ ਸਹਿਜਪਾਲ ਸਿੰਘ (ਪੁੱਤਰ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ) ਦੀ ਮ੍ਰਿਤਕ ਦੇਹ ਪਿੰਡ ਪਹੁੰਚ ਗਈ ਹੈ। ਸਹਿਜਪਾਲ ਸਿੰਘ ਆਸਾਮ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ ਸਨ। ਸ਼ਹੀਦ ਜਵਾਨ ਦੀ ਉਮਰ ਸਿਰਫ 25 ਸਾਲ ਸੀ ਅਤੇ ਉਹ 2015 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ।ਸ਼ਹੀਦ ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਖਬਰ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਫੌਜੀ ਸਹਿਜਪਾਲ ਦੀ ਮ੍ਰਿਤਕ ਦੇਹ ਅੱਜ ਪਿੰਡ ਰੰਧਾਵਾ ਪਹੁੰਚ ਗਈ ਹੈ, ਫੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।