2023-06-06 15:03:12 ( ਖ਼ਬਰ ਵਾਲੇ ਬਿਊਰੋ )
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇਸ਼ ਭਰ ਦੀਆਂ 63 ਰਾਜ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਪਹਿਲੇ ਸਥਾਨ 'ਤੇ ਰਹੀ ਹੈ। ਦੂਜੇ ਪਾਸੇ ਪੀਏਯੂ ਲੁਧਿਆਣਾ ਨੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ, ਜਿਸ ਲਈ ਯੂਨੀਵਰਸਿਟੀ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਹ ਪ੍ਰਾਪਤੀ ਉਸ ਦੀਆਂ ਲਗਾਤਾਰ ਖੋਜਾਂ, ਕਿਸਾਨਾਂ ਦੀ ਭਲਾਈ ਲਈ ਕੀਤੇ ਕੰਮਾਂ, ਨਵੀਆਂ ਕਿਸਮਾਂ ਦੇ ਬੀਜਾਂ, ਖੇਤੀ ਦੇ ਨਾਲ-ਨਾਲ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਹੈ। ਯੂਨੀਵਰਸਿਟੀ ਨੇ ਖੇਤਰ ਵਿੱਚ ਨਵੀਨਤਾਵਾਂ ਲਈ ਇਹ ਸਨਮਾਨ ਪ੍ਰਾਪਤ ਕੀਤਾ ਹੈ।
ਪੀਏਯੂ ਦੇ ਵਾਈਸ-ਚਾਂਸਲਰ ਸਤਵੀਰ ਗੋਸਲ ਨੇ ਕਿਹਾ ਹੈ ਕਿ ਪ੍ਰੋਫੈਸਰਾਂ ਦੇ ਯਤਨਾਂ ਅਤੇ ਸੂਬਾ ਸਰਕਾਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਚੰਗੇ ਯੋਗਦਾਨ ਸਦਕਾ ਅਸੀਂ ਇਹ ਮੁਕਾਮ ਹਾਸਲ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਨੂੰ ਸੁਧਾਰਨ ਲਈ ਲਗਾਤਾਰ ਉਪਰਾਲੇ ਕਰਾਂਗੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਫ਼ਸਲ ਦੀ ਚੰਗੀ ਗੁਣਵੱਤਾ ਲਈ ਸਾਡੇ ਵੱਲੋਂ ਪਾਣੀ ਦੀ ਬੱਚਤ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੀ.ਏ.ਯੂ ਆਈ.ਟੀ ਖੇਤਰ ਵਿੱਚ ਬਹੁਤ ਪਿੱਛੇ ਹੈ, ਇਸ ਵਿੱਚ ਸੁਧਾਰ ਲਈ ਯਤਨ ਕੀਤੇ ਜਾ ਰਹੇ ਹਨ।