ਤਾਜਾ ਖਬਰਾਂ
ਚੰਡੀਗੜ੍ਹ: ਉੱਤਰਾਖੰਡ ਤੋਂ ਸੇਵਾਮੁਕਤ ਮੁੱਖ ਸਕੱਤਰ ਡਾ: ਸੁਖਬੀਰ ਸਿੰਘ ਸੰਧੂ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਪੈਨਲ ਵੱਲੋਂ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ। ਸੇਵਾਮੁਕਤ ਆਈਏਐਸ ਅਧਿਕਾਰੀ ਡਾ: ਸੁਖਬੀਰ ਸਿੰਘ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਹਨ। ਡਾ: ਸੰਧੂ ਨੇ ਸਰਕਾਰੀ ਮੈਡੀਕਲ ਕਾਲਜ ਤੋਂ ਐਮਬੀਬੀਐਸ ਅਤੇ ਜੀਐਨਡੀਯੂ ਤੋਂ ਇਤਿਹਾਸ ਵਿੱਚ ਮਾਸਟਰ ਡਿਗਰੀ ਕੀਤੀ। ਉਹ ਲਾਅ ਗ੍ਰੈਜੂਏਟ ਵੀ ਹੈ।
Get all latest content delivered to your email a few times a month.